03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮੰਤਰੀ ਭੁੱਲਰ ਹਲਕਾ ਪੱਟੀ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪਹੁੰਚੇ
ਸਤਲੁਜ ਦੇ ਹਥਾੜ ਖੇਤਰ ਵਿਚ ਪਾਣੀ ਦੀ ਮਾਰ ਹੇਠ ਆਏ ਲੋਕਾਂ ਨੂੰ ਵੰਡੀ ਰਾਹਤ ਸਮੱਗਰੀ

ਹੜ੍ਹ ਪ੍ਰ ਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰਦੇ ਹੋਏ | ਤਸਵੀਰਾਂ: ਖਹਿਰਾ
31-08-2025
ਪੱਟੀ, 30 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)­-ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਪੱਟੀ ਦੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਵਿਚ ਦਰਿਆਈ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਵਿਸ਼ੇਸ ਤੌਰ 'ਤੇ ਪਹੁੰਚੇ | ਕੈਬਨਿਟ ਮੰਤਰੀ ਵਲੋਂ ਸਤਲੁਜ ਦੇ ਹਥਾੜ ਖੇਤਰ ਵਿਚ ਪਾਣੀ ਦੀ ਮਾਰ ਹੇਠ ਆਏ ਲੋਕਾਂ ਨੂੰ ਰਾਹਤ ਸਮੱਗਰੀ ਵੀ ਵੰਡੀ ਗਈ | ਇਸ ਦੌਰਾਨ ਕੈਬਨਿਟ ਮੰਤਰੀ ਨੇ ਕੁਦਰਤੀ ਆਫ਼ਤ ਦੀ ਇਸ ਘੜੀ ਦੌਰਾਨ ਹਲਕਾ ਪੱਟੀ ਦੇ ਪਿੰਡ ਭਾਊਵਾਲ, ਪਾਰਲੇ ਜੱਲੋਕੇ, ਜੱਲੋਕੇ, ਕੋਟ ਬੁੱਢਾ, ਗਦਾਈਕੇ, ਝੁੱਗੀਆਂ ਨੱਥਾ ਸਿੰਘ, ਰਾਧਲਕੇ ਅਤੇ ਮੁੱਠਿਆਂਵਾਲਾ ਆਦਿ ਵਿਖੇੇ ਦਰਿਆਈ ਪਾਣੀਆਂ ਦੀ ਮਾਰ ਝੱਲ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ | ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਦਰਿਆਈ ਪਾਣੀ ਕਾਰਨ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਚਨਬੱਧ ਹੈ ਅਤੇ ਪਾਣੀ ਦੀ ਮਾਰ ਹੇਠ ਆਏ ਲੋਕਾਂ ਦੇ ਰਹਿਣ, ਖਾਣ-ਪੀਣ ਅਤੇ ਪਸ਼ੂਆਂ ਦੇ ਚਾਰੇ ਆਦਿ ਲਈ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਦਰਿਆ ਬਿਆਸ ਤੇ ਸਤਲੁਜ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਕਾਰਨ ਹਰੀਕੇ ਤੋਂ ਨਿਵਾਣ ਵਾਲੇ ਪਾਸੇ ਦਰਿਆ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਦੇ ਖੇਤਾਂ ਵਿਚ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਰਿਆਈ ਪਾਣੀ ਦੀ ਮਾਰ ਕਰਕੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਤਾਂ ਜੋ ਪ੍ਰਭਾਵਿਤ

ਪਿਛਲੀ ਖ਼ਬਰ ਪਿੰਡ ਮਰੜ ਨੂੰ ਬਚਾਉਣ ਲਈ ਵਰ੍ਹਦੇ ਮੀਂਹ 'ਚ ਡਟੇ ਲੋਕ
ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸਕੂਲ ਪੱਟੀ ਵਿਚ ਕੈਪੇਸਿਟੀ ਬਿਲਡਿੰਗ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।