03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

8 ਕਿਹਾ, ਔਖੀ ਘੜੀ 'ਚ ਪੰਜਾਬ ਸਰਕਾਰ ਹੜ੍ਹ ਪੀੜਤ ਲੋਕਾਂ ਨਾਲ ਚੱਟਾਨ ਵਾਂਗ ਖੜ੍ਹੀ <br/> ਦਰਿਆਈ ਪਾਣੀ ਨਾਲ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ <br/>

ਅਜੀਤ ਡੈਸਕ 31-08-2025
ਪੱਟੀ, 30 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਵਿਧਾਨ ਸਭਾ ਹਲਕਾ ਪੱਟੀ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਜਿੱਥੇ ਲੋਕ ਬੇਘਰ ਹੋ ਗਏ, ਜਿੰਦਗੀਆਂ ਉਥਲ-ਪੁਥਲ ਹੋ ਗਈਆਂ ਅਤੇ ਪਸ਼ੂਆਂ ਦੀ ਚਰਾਈ ਰੁੱਕ ਗਈ, ਉੱਥੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਲਗਾਤਾਰ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾ ਰਹੇ ਹਨ | ਪਿੰਡ ਕੋਟ ਬੁੱਢਾ, ਭੋਜੋਕੇ, ਝੁੱਗੀਆਂ ਪੀਰ ਬਖ਼ਸ਼, ਰਾਧਲਕੇ, ਰਾਮ ਸਿੰਘ ਵਾਲਾ ਅਤੇ ਰਸੂਲਪੁਰ ਸਮੇਤ ਧੁੱਸੀ ਬੰਨ੍ਹ ਨਾਲ ਲੱਗਦੇ ਕਈ ਪਿੰਡਾਂ ਵਿਚ ਕੈਬਿਨਟ ਮੰਤਰੀ ਭੁੱਲਰ ਨੇ ਸੁੱਕਾ ਰਾਸ਼ਨ, ਖਾਣ-ਪੀਣ ਦੀਆਂ ਲੋੜੀਂਦੀਆਂ ਵਸਤੂਆਂ ਅਤੇ ਪਸ਼ੂਆਂ ਲਈ ਚਾਰਾ, ਫੀਡ ਤੇ ਚੋਕਰ ਵੰਡਿਆ | ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੋਈ ਵੀ ਪਰਿਵਾਰ ਰਾਸ਼ਨ ਤੋਂ ਬਿਨਾਂ ਨਹੀਂ ਰਹੇਗਾ | ਮਨੁੱਖਾਂ ਲਈ ਖੁਰਾਕ ਦੇ ਨਾਲ ਜਾਨਵਰਾਂ ਲਈ ਚਾਰਾ ਅਤੇ ਆਚਾਰ ਵੀ ਘਰ-ਘਰ ਪਹੁੰਚਾਇਆ ਜਾ ਰਿਹਾ ਹੈ | ਇਹ ਘੜੀ ਔਖੀ ਹੈ, ਪਰ ਪੂਰਾ ਪੰਜਾਬ ਇਕੱਠੇ ਹੋ ਕੇ ਇਸ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ | ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੀੜਤ ਲੋਕਾਂ ਦੇ ਨਾਲ ਖੜੀ ਹੈ ਅਤੇ ਹੋਏ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਰਕਾਰ, ਪ੍ਰਸ਼ਾਸਨ, ਸਮਾਜਿਕ ਸੰਗਠਨ ਅਤੇ ਆਮ ਲੋਕ ਸਾਰੇ ਮਿਲ ਕੇ ਵੱਡੇ ਪੱਧਰ 'ਤੇ ਮਦਦ ਕਰ ਰਹੇ ਹਨ | ਉਨ੍ਹਾਂ ਅਪੀਲ ਕੀਤੀ ਕਿ ਇਸ ਸਮੇਂ ਹਰ ਕਿਸੇ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕੱਠੇ ਹੋ ਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ | ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ, ਸਗੋਂ ਮਨੁੱਖਤਾ ਨਿਭਾਉਣ ਦਾ ਹੈ | ਜਦੋਂ ਲੋਕ ਮੁਸ਼ਕਿਲ ਵਿਚ ਹਨ, ਤਾਂ ਸਾਡਾ ਫ਼ਰਜ਼ ਹੈ ਕਿ ਉਨ੍ਹਾਂ ਦੇ ਨਾਲ ਖੜ੍ਹ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰੀਏ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ | ਭੁੱਲਰ ਨੇ ਕਿਹਾ ਕਿ ਉਹ ਆਪਣੇ ਟੀਮ ਸਮੇਤ ਲਗਾਤਾਰ ਇਨ੍ਹਾਂ ਪਿੰਡਾਂ ਵਿਚ ਮੌਜੂਦ ਹਨ ਅਤੇ ਜੇ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀ.ਏ., ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਸੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ, ਚੇਅਰਮੈਨ ਗੁਰਪਿ੍ੰਦਰ ਸਿੰਘ ਉੱਪਲ, ਮਨਜੀਤ ਸਿੰਘ ਅਤੇ ਕਈ ਸਰਪੰਚਾਂ ਸਮੇਤ ਪਾਰਟੀ ਆਗੂ ਵੀ ਨਾਲ ਸਨ |

ਪਿਛਲੀ ਖ਼ਬਰ ਹਲਕਾ ਖੇਮਕਰਨ ਅੰਦਰ ਭਾਜਪਾ ਦੀ ਚੜ੍ਹਤ ਸਿਖ਼ਰਾਂ ਨੂੰ ਛੋਹ ਰਹੀ ਹੈ-ਦਲਬੀਰ ਸਿੰਘ ਅਲਗੋਂ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਏਰੀਆ ਘੜਕਾ ਤੇ ਜੌਹਲ ਢਾਏ ਵਾਲਾ ਵਿਖੇ ਮੈਡੀਕਲ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।