03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਕੈਂਪ ਲਗਾਇਆ <br/>

ਅਜੀਤ ਡੈਸਕ 31-08-2025
ਤਰਨ ਤਾਰਨ, 30 ਅਗਸਤ (ਹਰਿੰਦਰ ਸਿੰਘ)- ਕਲਗੀਧਰ ਟਰਸਟ ਬੜੂ ਸਾਹਿਬ ਵਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹੜ੍ਹ ਪੀੜਤ ਵਾਲੇ ਪਰਿਵਾਰਾਂ ਦੀ ਸਹਾਇਤਾ ਲਈ ਰਾਹਤ ਕਾਰਜ ਲਗਾਤਾਰ ਜਾਰੀ ਹੈ, ਜਿਸ ਦੇ ਤਹਿਤ ਸਰਹੱਦ ਨਾਲ ਲੱਗਦੇ ਪਿੰਡ ਕਾਵਾਂ ਵਾਲੀ ਪੱਤਣ ਵਿਚ 'ਹੜ੍ਹ ਪੀੜਤ ਰਾਹਤ ਕੈਂਪ' ਲਗਾਇਆ ਗਿਆ | ਕੈਂਪ ਰਾਹੀਂ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਘਰੋਂ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ | ਫਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਹੜ੍ਹ ਦੀ ਸਥਿਤੀ ਬੜਾ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ | ਬੜੂ ਸਾਹਿਬ ਦੀ ਟੀਮ ਸਥਾਨਕ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿਚ ਪੁੱਜੀ ਹੋਈ ਹੈ, ਜੋ ਲੰਗਰ ਦੇ ਨਾਲ-ਨਾਲ ਹੋਰ ਵੀ ਜਰੂਰਤਾਂ ਨੂੰ ਪੂਰੀਆ ਕਰਨ ਲਈ ਸੰਭਵ ਕੋਸ਼ਿਸ਼ ਕਰ ਰਹੀ ਹੈ | ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ: ਦਵਿੰਦਰ ਸਿੰਘ ਤੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ ਵਲੋਂ ਭਰੋਸਾ ਦਿੱਤਾ ਗਿਆ ਕਿ ਜਿਹੜੇ ਖੇਤਰਾਂ ਵਿੱਚ ਪਾਣੀ ਭਰ ਜਾਣ ਨਾਲ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣ ਲਈ ਟਰੱਸਟ ਵਲੋਂ ਰਾਹਤ ਕਿੱਟਾਂ ਪੀੜਤ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ ਤੇ ਇਨ੍ਹਾਂ ਹੜ੍ਹ-ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਤੇ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ | ਜ਼ਿਕਰਯੋਗ ਹੈ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵਿੱਦਿਅਕ ਖੇਤਰ ਦੇ ਨਾਲ-ਨਾਲ ਜਦੋਂ ਵੀ ਦੇਸ਼ ਵਿਚ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਆਈ ਹੈ ਤਾਂ ਟਰੱਸਟ ਦੇ ਸੇਵਾਦਾਰਾਂ ਨੇ ਮਦਦ ਲਈ ਅੱਗੇ ਹੋ ਕੇ ਆਪਣੀ ਜਿੰਮੇਵਾਰੀ ਨਿਭਾਈ ਹੈ | ਕਲਗੀਧਰ ਟਰੱਸਟ ਵਲੋਂ ਸਭ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਦੇ ਹਾਂ |

ਪਿਛਲੀ ਖ਼ਬਰ 26ਵੇਂ ਚੇਤਨਾ ਮਾਰਚ ਦੀਆਂ ਤਿਆਰੀਆਂ ਮੁਕੰਮਲ-ਅਮਨਦੀਪ ਸਿੰਘ <br/> ਅਗਲੀ ਖ਼ਬਰ ਹਲਕਾ ਖੇਮਕਰਨ ਅੰਦਰ ਭਾਜਪਾ ਦੀ ਚੜ੍ਹਤ ਸਿਖ਼ਰਾਂ ਨੂੰ ਛੋਹ ਰਹੀ ਹੈ-ਦਲਬੀਰ ਸਿੰਘ ਅਲਗੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।