18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਨੌਜਵਾਨ ਵੀਰ ਹੁੱਲ੍ਹੜਬਾਜ਼ੀ ਨਾ ਕਰਨ- ਬਲਵਿੰਦਰ ਸਿੰਘ ਭੁੱਚਰ <br/>

ਅਜੀਤ ਡੈਸਕ 21-09-2025
ਝਬਾਲ, 20 ਸਤੰਬਰ (ਸਰਬਜੀਤ ਸਿੰਘ)- ਪੂਰਨ ਬ੍ਰਹਮ ਗਿਆਨੀ ਤੇ ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ 5, 6 , 7 ਅਕਤੂਬਰ ਨੂੰ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਲਈ ਬਹੁਤ ਹੀ ਸੇਵਾ ਭਾਵਨਾ ਨਾਲ ਲੰਗਰ ਲਗਾਉਣ ਵਾਲੀਆਂ ਸੇਵਾ ਸੁਸਾਇਟੀਆਂ ਅਤੇ ਹੋਰ ਇਲਾਕੇ ਦੀਆਂ ਸੰਗਤਾਂ ਨੂੰ ਸੇਵਾ ਕਰਨ ਦੇ ਨਾਲ ਇਸ ਪਾਸੇ ਵੀ ਧਿਆਨ ਦੇਣ ਦੀ ਲੋੜ ਹੈ ਕਿ ਮੇਲੇ ਵਿਚ ਪਹੁੰਚਣ ਵਾਲੇ ਨੌਜਵਾਨ ਵੀਰ ਹੁੱਲੜਬਾਜੀ ਨਾ ਕਰਨ ਅਤੇ ਜਿੱਥੇ ਕਿਤੇ ਵੀ ਕੋਈ ਇਹੋ ਜਿਹੇ ਨੌਜਵਾਨ ਹੁੱਲੜਬਾਜੀ ਕਰਦੇ ਵੇਖੇ ਜਾਣ ਉਨ੍ਹਾਂ ਨੂੰ ਪਿਆਰ ਨਾਲ ਸਮਝਾਇਆ ਜਾਵੇ | ਇਹ ਵਿਚਾਰ ਸਮਾਜ ਸੇਵਕ ਅਤੇ ਨੌਜਵਾਨ ਆਗੂ ਸਾਬਕਾ ਸਰਪੰਚ ਬਲਵਿੰਦਰ ਸਿੰਘ ਬਿੰਦਾ ਭੁੱਚਰ ਨੇ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਸਮੂਹ ਸੰਗਤਾਂ ਨੂੰ ਅਤੇ ਖਾਸ ਕਰਕੇ ਨੌਜਵਾਨ ਵੀਰਾਂ ਨੂੰ ਅਪੀਲ ਕੀਤੀ ਕਿ ਬਹੁਤ ਹੀ ਪਿਆਰ ਅਤੇ ਸ਼ਰਧਾ ਨਾਲ ਮੇਲੇ ਵਿਚ ਨਤਮਸਤਕ ਹੋਣ ਲਈ ਪਹੁੰਚਣ ਅਤੇ ਗੁਰੂ ਘਰ ਤੋਂ ਖੁਸ਼ੀਆਂ ਪ੍ਰਾਪਤ ਕਰਨ | ਉਨ੍ਹਾਂ ਐੱਸ.ਐੱਸ.ਪੀ. ਪਾਸੋਂ ਵੀ ਮੰਗ ਕੀਤੀ ਕਿ ਇਸ ਪਾਸੇ ਖਾਸ ਧਿਆਨ ਦਿੰਦਿਆਂ ਟਰੈਫਿਕ ਦੇ ਵਧੀਆ ਪ੍ਰਬੰਧ ਕੀਤੇ ਜਾਣ ਤਾਂ ਜੋ ਆਮ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਅਤੇ ਸੰਗਤਾਂ ਨੂੰ ਪ੍ਰਬੰਧਕਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਾਥ ਦੇਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਰਪੰਚ ਪਰਮਜੀਤ ਸਿੰਘ ਰਾਣਾ ਭੁੱਚਰ ਖੁਰਦ, ਸਾਬਕਾ ਸਰਪੰਚ ਜਸਬੀਰ ਸਿੰਘ, ਗੁਰਲਾਲ ਸਿੰਘ ਅਤੇ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਦਾਮ 'ਚੋਂ ਕਣਕ ਦੀਆਂ 72 ਹਜ਼ਾਰ ਬੋਰੀਆਂ ਦਾ ਗਬਨ <br/> ਅਗਲੀ ਖ਼ਬਰ ਨਵ-ਨਿਯੁਕਤ ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਦਾ ਸੰਨੀ ਨਵਾਂ ਪਿੰਡ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।