18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਿੰਡ ਪੰਜਵੜ ਵਿਖੇ ਉਮੀਦਵਾਰ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਬਕਾ ਪੰਚਾਇਤ ਮੈਂਬਰਾ ਸਮੇਤ ਸੈਂਕੜੇ ਮੁਹਤਬਰ ਭਾਜਪਾ 'ਚ ਸ਼ਾਮਿਲ <br/>

ਅਜੀਤ ਡੈਸਕ 21-09-2025
ਝਬਾਲ, 20 ਸਤੰਬਰ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਪੰਜਵੜ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਤਰਨ ਤਾਰਨ ਹਲਕੇ ਤੋਂ ਜਿਮਨੀ ਚੋਣ ਉਮੀਦਵਾਰ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਆਗੂ ਗੁਰਮੀਤ ਸਿੰਘ ਦੇ ਉੱਦਮਾਂ ਸਦਕਾ ਸਾਬਕਾ ਪੰਚਾਇਤ ਮੈਂਬਰਾਂ ਨੇ ਆਪਣੇ ਸੈਂਕੜੇ ਮੁਹਤਬਰ ਲੋਕ ਵੱਖ-ਵੱਖ ਸਿਆਸੀ ਪਾਰਟੀਆਂ ਤੋਂ ਦੁਖੀ ਹੋ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ | ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਾਬਕਾ ਮੈਂਬਰ ਪੰਚਾਇਤ ਮਹਿੰਦਰ ਸਿੰਘ, ਸਾਬਕਾ ਮੈਂਬਰ ਪੰਚਾਇਤ ਭਜਨ ਸਿੰਘ, ਮੇਜਰ ਸਿੰਘ, ਮੰਨਾ ਸਿੰਘ, ਪ੍ਰਧਾਨ ਰਮਨਦੀਪ ਸਿੰਘ, ਬੰਤਾ ਸਿੰਘ, ਹਰਜਿੰਦਰ ਸਿੰਘ, ਲਖਵਿੰਦਰ ਸਿਾਘ, ਸਤਨਾਮ ਸਿੰਘ, ਪੂਰਨ ਸਿੰਘ, ਗੁਰਮੇਜ ਸਿੰਘ, ਗੁਰਮੇਜ ਸਿੰਘ, ਚਰਨ ਸਿੰਘ, ਗੁਰਸੇਰ ਸਿੰਘ ਆਦਿ ਮੁਹਤਬਰ ਲੋਕ ਅਤੇ ਉਨਾਂ ਦੇ ਪਰਿਵਾਰਾਂ ਨੂੰ ਉਮੀਦਵਾਰ ਹਰਜੀਤ ਸਿੰਘ ਸੰਧੂ ਵਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ ਸਿੰਦਬਾਦ, ਸੁਰਜੀਤ ਸਿੰਘ , ਅਵਤਾਰ ਸਿੰਘ, ਨਿਸ਼ਾਨ ਸਿੰਘ, ਦਿਨੇਸ਼ ਜੋਸ਼ੀ, ਅਮਨ ਅਰੋੜਾ, ਸਵਿੰਦਰ ਸਿੰਘ ਠੱਠਗੜ, ਮਾਸਟਰ ਬਲਦੇਵ ਸਿੰਘ ਮੰਡ, ਸਾਬਕਾ ਸਰਪੰਚ ਸੁਖਦੇਵ ਸਿੰਘ, ਸਾਬਕਾ ਸਰਪੰਚ ਵਿਰਸਾ ਸਿੰਘ, ਸਾਬਕਾ ਸਰਪੰਚ ਧੰਨਬੀਰ ਸਿੰਘ ਲੱਠਾ, ਸਾਬਕਾ ਸਰਪੰਚ ਹਰਭਜਨ ਸਿੰਘ ਆਦਿ ਪਾਰਟੀ ਆਗੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਪੈਟਰੋਲ ਪਾ ਕੇ ਵਿਅਕਤੀ ਨੂੰ ਲਗਾਈ ਅੱਗ, ਜ਼ਖ਼ਮੀ ਵਿਅਕਤੀ ਹਸਪਤਾਲ 'ਚ ਦਾਖ਼ਲ <br/> ਅਗਲੀ ਖ਼ਬਰ ਗੁਦਾਮ 'ਚੋਂ ਕਣਕ ਦੀਆਂ 72 ਹਜ਼ਾਰ ਬੋਰੀਆਂ ਦਾ ਗਬਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।