ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਉਪਰ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਰਵਜੋਤ ਗਰੇਵਾਲ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਨਹਿਰ ਪਿੰਡ ਠੱਠਗੜ ਨਜ਼ਦੀਕ ਨਾਕਾਬੰਦੀ ਦੌਰਾਨ ਵਰਿੰਦਰ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਪਿੰਡ ਸਾਂਘਣਾ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ | ਅਰਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਗੋਇੰਦਵਾਲ ਨਜ਼ਦੀਕ ਤੋਂ ਸਰਵਨ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਗੋਇੰਦਵਾਲ ਨੂੰ ਕਾਬੂ ਕਰਕੇ ਉਸ ਪਾਸੋਂ 8.60 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਅਵਤਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਵਲਟੋਹਾ ਵਿਖੇ ਨਾਕਾਬੰਦੀ ਦੌਰਾਨ ਸੁਰਜੀਤ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 15 ਹਜ਼ਾਰ ਮਿਲੀਲੀਟ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਮਾ ਖੇਮਕਰਨ ਦੇ ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਮਹਿੰਦੀਪੁਰ 'ਤੇ ਨਾਕਾਬੰਦੀ ਦੌਰਾਨ ਰਣਜੀਤ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਚੱਕਵਾਲੀਆ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ 62 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਸੂਚਨਾ ਦੇ ਅਧਾਰ 'ਤੇ ਮਹਿਲਾ ਪੁਲਿਸ ਸਮੇਤ ਵੀਰ ਕੌਰ ਪਤਨੀ ਦਲੇਰ ਸਿੰਘ ਵਾਸੀ ਖੇਮਕਰਨ ਦੇ ਘਰ ਛਾਪੇਮਾਰੀ ਉਸ ਨੂੰ ਕਾਬੂ ਕਰਕੇ ਘਰ ਵਿਚੋਂ 6 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਗੁਰਿਦਆਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਸਰਹਾਲੀ ਤੋਂ ਰਾਜਪਾਲ ਸਿੰਘ ਪੁੱਤਰ ਕਰਮ ਸਿੰਘ ਵਾਸੀ ਆਸਲ ਨੂੰ ਕਾਬੂ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਐੱਸ.ਐੱਸ.ਪੀ.ਰਵਜੋਤ ਗਰੇਵਾਲ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |