17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਾਝਾ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਲਿਸਟ 'ਚ ਆਏ <br/>

ਅਜੀਤ ਡੈਸਕ 21-09-2025
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਜਾਰੀ ਕੀਤੀ ਗਈ ਸੈਸ਼ਨ 2024-25 ਦੀ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ | ਕਾਲਜ ਪਿ੍ੰਸੀਪਲ ਪ੍ਰੋ.ਹਰਮਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਐੱਸ.ਸੀ (ਨਾਨ ਮੈਡੀਕਲ) ਪਹਿਲੇ ਸਾਲ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ ਯੂਨੀਵਰਸਿਟੀ ਦੀ ਮੈਟਿਟ ਲਿਸਟ 'ਚੋੋਂ ਚੌਥਾ ਅਤੇ ਜ਼ਿਲ੍ਹੇ 'ਚੋੋਂ ਦੂਜਾ ਸਥਾਨ ਹਾਸਲ ਕੀਤਾ | ਇਸੇ ਕਲਾਸ ਦੀ ਮਹਿਕਦੀਪ ਕੌਰ ਨੇ ਯੂਨੀਵਰਸਿਟੀ ਦੀ ਲਿਸਟ 'ਚ 20ਵਾਂ ਅਤੇ ਜ਼ਿਲ੍ਹੇ 'ਚੋੋਂ ਤੀਜਾ ਸਥਾਨ ਹਾਸਲ ਕੀਤਾ | ਬੀ.ਸੀ.ਏ. ਸਾਲ ਦੂਜਾ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਯੂਨੀਵਰਸਿਟੀ ਦੀ ਮੈਰਿਟ ਲਿਸਟ 'ਚ ਦੂਜਾ ਅਤੇ ਜ਼ਿਲ੍ਹੇ 'ਚੋੋਂ ਪਹਿਲਾ ਸਥਾਨ ਹਾਸਲ ਕੀਤਾ ਸਥਾਨ ਹਾਸਲ ਕੀਤਾ | ਇਸੇ ਕਲਾਸ ਦੀ ਰਾਜਨਪ੍ਰੀਤ ਕੌਰ ਨੇ ਯੂਨੀਵਰਸਿਟੀ 'ਚੋੋਂ 11 ਵਾਂ ਅਤੇ ਜ਼ਿਲ੍ਹੇ 'ਚੋੋਂ ਤੀਜਾ ਸਥਾਨ ਹਾਸਲ ਕੀਤਾ | ਪ੍ਰੋ. ਹਰਮਿੰਦਰ ਕੌਰ ਅਨੁਸਾਰ ਉਨ੍ਹਾਂ ਦੇ ਕਾਲਜ ਲਈ ਅਜਿਹੀਆਂ ਵਿਦਿਅਕ ਉਪਲੱਬਧੀਆ ਬਹੁਤ ਹੀ ਮਾਣ ਵਾਲੀਆਂ ਹਨ | ਸਮੁੱਚੇ ਅਧਿਆਪਕ ਅਤੇ ਵਿਦਿਆਰਥੀ ਅਜਿਹੀਆਂ ਉਪਲੱਬਧੀਆਂ ਲਈ ਵਧਾਈ ਦੇ ਪਾਤਰ ਹਨ |

ਪਿਛਲੀ ਖ਼ਬਰ ਸਰਕਾਰੀ ਜਾਇਦਾਦਾਂ ਨੂੰ ਕਿਸੇ ਵੀ ਕੀਮਤ 'ਤੇ ਵਿਕਣ ਨਹੀਂ ਦਿੱਤਾ ਜਾਵੇਗਾ- ਕਰਨਬੀਰ ਬੁਰਜ <br/> ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।