17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਰਕਾਰੀ ਜਾਇਦਾਦਾਂ ਨੂੰ ਕਿਸੇ ਵੀ ਕੀਮਤ 'ਤੇ ਵਿਕਣ ਨਹੀਂ ਦਿੱਤਾ ਜਾਵੇਗਾ- ਕਰਨਬੀਰ ਬੁਰਜ <br/>

ਅਜੀਤ ਡੈਸਕ 21-09-2025
ਝਬਾਲ, 20 ਸਤੰਬਰ (ਸੁਖਦੇਵ ਸਿੰਘ)-ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣ ਮਗਰੋਂ ਸੂਬੇ ਦੀਆਂ ਸਰਕਾਰੀ ਜਾਇਦਾਦਾਂ ਨੂੰ ਵੇਚਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਵਿਰੋਧ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਵਾਈਸ ਪ੍ਰਧਾਨ ਕਰਨਬੀਰ ਸਿੰਘ ਬੁਰਜ ਨੇ ਕਿਹਾ ਸਰਕਾਰੀ ਜਾਇਦਾਦਾਂ ਨੂੰ ਕਾਂਗਰਸ ਪਾਰਟੀ ਵਲੋਂ ਕਿਸੇ ਵੀ ਕੀਮਤ 'ਤੇ ਵਿਕਣ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਵਿੱਤੀ ਸੰਕਟ ਵਿਚੋਂ ਲੰਘ ਰਹੀ ਸੂਬਾ ਸਰਕਾਰ ਵਲੋਂ ਪੰਜ ਸਰਕਾਰੀ ਜਾਇਦਾਦਾਂ ਨੂੰ ਵੇਚਣ ਦੀ ਸਹਿਮਤੀ ਬਣਾਈ ਗਈ ਹੈ | ਜਿਸ ਵਿਚ ਜ਼ਿਲ੍ਹਾ ਤਰਨ ਤਾਰਨ 'ਚ ਸਹਿਕਾਰਤਾ ਵਿਭਾਗ ਦੀ ਬੰਦ ਪਈ ਸ਼ੂਗਰ ਮਿੱਲ ਦੀ 89 ਏਕੜ ਜ਼ਮੀਨ ਵੀ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਸਹਿਕਾਰਤਾ ਵਿਭਾਗ ਦੀ ਜ਼ਮੀਨ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸਮੁੱਚੀ ਕਾਂਗਰਸ ਪਾਰਟੀ ਵਲੋਂ ਇਸ ਦਾ ਵਿਰੋਧ ਕਰਕੇ ਰੋਸ਼ ਪ੍ਰਦਰਸ਼ਨ ਕੀਤੇ ਜਾਣਗੇ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਹੜ੍ਹਾਂ ਦੇ ਨਾਂਅ 'ਤੇ ਪੰਚਾਇਤਾਂ ਕੋਲੋਂ ਪੈਸੇ ਲੈਣਾ ਅਤਿ ਨਿੰਦਣਯੋਗ- ਸਰਪੰਚ ਜਗਮਲ ਸਿੰਘ <br/> ਅਗਲੀ ਖ਼ਬਰ ਮਾਝਾ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਲਿਸਟ 'ਚ ਆਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।