ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਜੇਲ੍ਹ ਪ੍ਰਸ਼ਾਸਨ ਵਲੋਂ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਇਕ ਹਵਾਲਾਤੀ ਸਮੇਤ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 14 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜੁਗਰਾਜ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਮੁਰਾਦਪੁਰ ਤਰਨ ਤਾਰਨ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ ਇਕ ਟੱਚ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਪੁਲਿਸ ਪਾਸ ਸਿਕਾਇਤ ਕੀਤੀ ਕਿ 17 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ 2 ਕੀਪੈਡ ਮੋਬਾਈਲ ਫੋਨ, 1 ਟੱਚ ਮੋਬਾਈਲ ਫੋਨ, 1 ਮੋਬਾਈਲ ਚਾਰਜਰ, 1 ਸਿੰਮ, 9 ਪੁੜੀਆਂ ਤੰਬਾਕੂ, 9 ਹੀਟਰ ਸਪਰਿੰਗ ਲਵਾਰਿਸ ਹਾਲਤ ਵਿਚ ਮਿਲੇ ਹਨ | ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ |