17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾਟ ਸਪਾਟ ਪਿੰਡ ਕਸੇਲ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ <br/>

ਅਜੀਤ ਡੈਸਕ 21-09-2025
ਝਬਾਲ, 20 ਸਤੰਬਰ (ਸੁਖਦੇਵ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਗੰਡੀਵਿੰਡ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰਾਪ ਰੈਜੀਡਿਊ ਸਕੀਮ ਅਧੀਨ ਝੋਨੇ ਤੇ ਬਾਸਮਤੀ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਹਾਟ ਸਪਾਟ ਪਿੰਡ ਕਸੇਲ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਾਜਦੀਪ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਬੀ.ਡੀ.ਪੀ.ਓ. ਹਰਜੀਤ ਸਿੰਘ ਗੰਡੀਵਿੰਡ ਵੀ ਸ਼ਾਮਿਲ ਹੋਏ | ਇਸ ਕੈਂਪ ਵਿਚ ਬਾਗਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਜਸਪਾਲ ਸਿੰਘ ਨੇ ਕਿਸਾਨਾਂ ਨੂੰ ਬਾਗਬਾਨੀ ਵਿਭਾਗ ਦੀਆਂ ਚੱਲ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਬਾਅਦ ਡਾ. ਪਰਮਿੰਦਰ ਸਿੰਘ ਸੰਧੂ ਨੇ ਝੋਨੇ ਤੇ ਬਾਸਮਤੀ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਮਿਲਾ ਕੇ ਕਣਕ ਅਤੇ ਹੋਰ ਫ਼ਸਲਾਂ ਦੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਰੂਰੀ ਸੁਝਾਅ ਦੱਸੇ | ਉਨ੍ਹਾਂ ਕਿਹਾ ਕਿ ਐਨੀਮਲ ਹਸਬੈਂਡਰੀ ਤੋਂ ਆਏ ਡਾ. ਦਲਜੀਤ ਸਿੰਘ ਨੇ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਪਸ਼ੂਆਂ ਦੇ ਚਾਰੇ ਵਿੱਚ ਪਰਾਲੀ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ | ਬਲਾਕ ਖੇਤੀਬਾੜੀ ਅਫਸਰ ਡਾ. ਗੁਰਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿਚ ਵਾਹ ਕੇ ਖੇਤਾਂ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ | ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਾਜਦੀਪ ਸਿੰਘ ਬਰਾੜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਤਾਂ ਜੋ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ | ਕੈਂਪ ਵਿਚ ਵਿਚ ਸਤਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਗੁਰਮੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਪ੍ਰਦੀਪ ਕੁਮਾਰ ਏ.ਐੱਸ.ਆਈ, ਮਨਪ੍ਰੀਤ ਸਿੰਘ ਏ.ਟੀ.ਐਮ, ਵਰਿੰਦਰਬੀਰ ਸਿੰਘ ਏ.ਟੀ.ਐੱਮ, ਰਾਜਬੀਰ ਸਿੰਘ ਏ.ਐੱਸ.ਆਈ. ਬਾਗਬਾਨੀ, ਵਿਜੇ ਸਿੰਘ ਏ.ਟੀ.ਐਮ, ਫੀਲਡ ਵਰਕਰ ਅਵਤਾਰ ਸਿੰਘ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨ ਪ੍ਰਭਪਾਲ ਸਿੰਘ ਢਿੱਲੋ, ਅਮਰਜੀਤ ਸਿੰਘ ਸਰਪੰਚ, ਮੇਵਾ ਸਿੰਘ ਜਗਤਪੁਰਾ, ਨਗਿੰਦਰ ਸਿੰਘ ਕਸੇਲ, ਮਨਜੀਤ ਸਿੰਘ ਰੇਸ਼ਮ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਤੇਜਬੀਰ ਸਿੰਘ ਆਦਿ ਕਿਸਾਨ ਹਾਜ਼ਰ ਹੋਏ |

ਪਿਛਲੀ ਖ਼ਬਰ ਨਿਊ ਲਾਈਫ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ਵਿਚੋਂ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੇ ਮਨਾਇਆ ਅੰਤਰਰਾਸ਼ਟਰੀ ਸ਼ਾਂਤੀ ਸਦਭਾਵਨਾ ਅਤੇ ਗਰੈਟੀਚਿਊਟ ਦਿਵਸ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।