ਪੱਟੀ, 20 ਸਤੰਬਰ (ਖਹਿਰਾ, ਕਾਲੇਕੇ)- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਕੱਚਾ ਪੱਕਾ ਅਤੇ ਗੁਰਦੁਆਰਾ ਬਾਬਾ ਮਰਹਾਣਾ ਜੀ ਪਿੰਡ ਮੱਖੀ ਕਲਾਂ ਵਿਖੇ ਬਰਤਨ ਭੇਟ ਕੀਤੇ ਗਏ | ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋਕਲ ਗੁਰਦੁਆਰਾ ਸਾਹਿਬਾਨ ਵਾਸਤੇ ਸਮੇਂ-ਸਮੇਂ ਤੇ ਲੋੜੀਂਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਇਸੇ ਤਹਿਤ ਅੱਜ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਬਰਤਨ ਭੇਟ ਕੀਤੇ ਗਏ ਹਨ | ਇਸ ਮੌਕੇ ਮਾਸਟਰ ਸੁਖਦੇਵ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਹਰਪਾਲ ਸਿੰਘ ਕੱਚਾ ਪੱਕਾ, ਅਮਨਦੀਪ ਸਿੰਘ ਸੰਧੂ ਆਦਿ ਹਾਜ਼ਰ ਸਨ |