17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਰਛਪਾਲ ਸਿੰਘ ਸਹੋਦਿਆ ਵਲੋਂ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ <br/>

ਅਜੀਤ ਡੈਸਕ 21-09-2025
ਤਰਨ ਤਾਰਨ, 20 ਸਤੰਬਰ (ਇਕਬਾਲ ਸਿੰਘ ਸੋਢੀ)- ਸਹੋਦਿਆ ਸਕੂਲ ਕੰਪਲੈਕਸ ਅੰਮਿ੍ਤਸਰ ਵਲੋਂ ਪਾਥਸੀਕਰ ਸਕੂਲ ਬਿਆਸ ਵਿਖੇ ਅਵਾਰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਅੰਮਿ੍ਤਸਰ ਅਤੇ ਤਰਨ ਤਾਰਨ ਸਕੂਲਾਂ ਦੇ ਪਿ੍ੰਸੀਪਲ ਅਤੇ ਅਧਿਆਪਕਾਂ ਨੂੰ ਅਵਾਰਡ ਪ੍ਰਾਪਤ ਕਰਨ ਲਈ ਬੁਲਾਇਆ ਗਿਆ ਸੀ | ਇਸੇ ਤਰ੍ਹਾਂ ਮਾਝਾ ਪਬਲਿਕ ਸਕੂਲ ਦੇ ਅਧਿਆਪਕ ਮਿਸਟਰ ਰਛਪਾਲ ਸਿੰਘ ਨੂੰ ਇਸ ਅਵਾਰਡ ਲਈ ਚੁਣਿਆ ਕੀਤਾ ਗਿਆ | ਸਹੋਦਿਆ ਸਕੂਲ ਕੰਪਲੈਕਸ ਅੰਮਿ੍ਤਸਰ ਵਲੋਂ ਸਿੱਖਿਆ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਲਈ ਮਿਸਟਰ ਰਛਪਾਲ ਸਿੰਘ ਨੂੰ ਬੈਸਟ ਟੀਚਰ ਅਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਨਿਸ਼ਠਾ ਅਤੇ ਵਿਦਿਆਰਥੀਆਂ ਦੀ ਸਰਵੰਗੀਣ ਵਿਕਾਸ ਪ੍ਰਤੀ ਸਮਰਪਣ ਦੀ ਮਾਨਤਾ ਵਜੋਂ ਦਿੱਤਾ ਗਿਆ | ਸਕੂਲ ਦੇ ਪਿ੍ੰਸੀਪਲ ਡਾ. ਰਮਨ ਦੂਆ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਮਿਸਟਰ ਰਛਪਾਲ ਸਿੰਘ ਪਿਛਲੇ 11 ਸਾਲਾਂ ਤੋਂ ਸਕੂਲ ਪ੍ਰਤੀ ਆਪਣੀਆਂ ਜਿੰਮੇਵਾਰੀਆਂ ਨੂੰ ਸਮਝਦੇ ਹੋਏ ਚੰਗੀ ਸੇਵਾ ਨਿਭਾਅ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਉਹ ਇਸੇ ਤਰ੍ਹਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ |

ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰ ਫ਼ਰੰਟ ਨੇ ਹੜ੍ਹ ਪ੍ਰਭਾਵਿਤ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ <br/> ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਉ ਵਿਖੇ ਅਖੰਡ ਕੀਰਤਨੀ ਜਥੇ ਵਲੋਂ ਕੀਰਤਨ ਦੀ ਛਹਿਬਰ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।