ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)- ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਜ਼ਿਲ੍ਹਾ ਤਰਨ ਤਾਰਨ ਅਤੇ ਜ਼ਿਲ੍ਹਾ ਅੰਮਿ੍ਤਸਰ ਦੀ ਸਾਂਝੀ ਮੀਟਿੰਗ ਕਾਮਰੇਡ ਮੰਗਲ ਸਿੰਘ ਧਰਮ ਕੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਦਲਵਿੰਦਰ ਸਿੰਘ ਪੰਨੂ ਨੂੰ ਪਾਰਟੀ ਦਾ ਅਨੁਸਾਸ਼ਨ ਤੋੜਨ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ ਅਤੇ ਕਿਹਾ ਕਿ ਹੁਣ ਇਸਦਾ ਲਿਬਰੇਸ਼ਨ ਨਾਲ ਕੋਈ ਸਬੰਧ ਨਹੀਂ | ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਤੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਨੇ ਕਿਹਾ ਕਿ ਦਲਵਿੰਦਰ ਸਿੰਘ ਪੰਨੂੰ ਨੂੰ ਹਦਾਇਤ ਕੀਤੀ ਕਿ ਅੱਗੇ ਤੋੋਂ ਲਿਬਰੇਸ਼ਨ ਦਾ ਨਾਮ ਨਾ ਵਰਤਿਆ ਜਾਵੇ |