17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਹਿਕਾਰੀ ਖੰਡ ਮਿੱਲ ਸੇਰੋਂ ਨੂੰ ਕਿਸੇ ਕੀਮਤ 'ਤੇ ਵੇਚਣ ਦੀ ਇਜਾਜ਼ਤ ਨਹੀਂ ਦੇਵਾਂਗੇ- ਸੰਯੁਕਤ ਕਿਸਾਨ ਮੋਰਚਾ <br/>

ਜਾਣਕਾਰੀ ਦਿੰਦੇ ਹੋਏ ਸੰਯੁਕਤ ਕਿਸਾਨ ਮੋਰਚਾ ਦੇ ਅਹੁਦੇਦਾਰ | ਤਸਵੀਰ:ਮਨਜੀਤ ਸਿੰਘ <br/> 21-09-2025
ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)—ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਵਿਚ ਕੰਮ ਕਰਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਸਥਾਨਕ ਗਾਂਧੀ ਪਾਰਕ ਤਰਨ ਤਾਰਨ ਵਿਖੇ ਦਲਜੀਤ ਸਿੰਘ ਦਿਆਲਪੁਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਖ-ਵੱਖ ਕਿਸਾਨ ਆਗੂਆਂ ਨੇ ਬੋਲਦਿਆਂ ਹੋਇਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰ ਵੇਚੀਆਂ ਜਾ ਰਹੀਆਂ ਵੱਖ-ਵੱਖ ਜਾਇਦਾਦਾਂ ਵਿਚ ਸਹਿਕਾਰੀ ਸ਼ੂਗਰ ਮਿਲ ਸ਼ੇਰੋ ਦੀ ਜ਼ਮੀਨ ਨੂੰ ਵੀ ਵੇਚਣ ਦੀ ਤਜਵੀਜ ਜਿਹੜੀ ਪੰਜਾਬ ਸਰਕਾਰ ਵਲੋਂ ਪਾਸ ਕੀਤੀ ਗਈ ਹੈ, ਉਸਦੀ ਕਿਸਾਨ ਨੇਤਾਵਾਂ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਕਿਸਾਨ ਆਗੂਆਂ ਕਿਹਾ ਕਿ ਬਦਲਵੀ ਖੇਤੀ ਤਹਿਤ ਝੋਨੇ ਥੱਲਿਓਾ ਰਕਬਾ ਘੱਟ ਕਰਨ ਹਿੱਤ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਖਵਾਲੀ ਕਰਨ ਦੀ ਬਜਾਏ ਪੰਜਾਬ ਸਰਕਾਰ ਆਪਣੀਆਂ ਫਜ਼ੂਲ ਖਰਚੀਆਂ ਕਾਰਨ ਪੰਜਾਬ ਸਿਰ ਚੜੇ ਕਰਜ ਨੂੰ ਉਤਾਰਨ ਦਾ ਬਹਾਨਾ ਬਣਾ ਕੇ ਪੰਜਾਬ ਦੀਆਂ ਬਹੁਤ ਮਹੱਤਵਪੂਰਨ ਜਾਇਦਾਦਾਂ ਕੌਡੀਆਂ ਭਾਵ ਵੇਚਣ ਲਈ ਸਕੀਮਾਂ ਘੜ ਰਹੀ ਹੈ | ਜਦਕਿ ਸੰਯੁਕਤ ਕਿਸਾਨ ਮੋਰਚਾ ਤਰਨ ਤਾਰਨ ਅਧੀਨ ਕੰਮ ਕਰ ਰਹੀਆਂ ਕਿਸਾਨ ਜਥੇਬੰਦੀਆਂ ਪਿਛਲੇ ਲੰਬੇ ਸਮੇਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ੂਗਰ ਮਿਲ ਸੇਰੋਂਾ ਨੂੰ ਚਾਲੂ ਕਰਨ ਦੀ ਮੰਗ ਕਰ ਰਹੀਆਂ ਹਨ | ਇਸ ਮੌਕੇ ਮੇਹਰ ਸਿੰਘ ਸਖੀਰਾ, ਨਛੱਤਰ ਸਿੰਘ ਮੁਗਲਚੱਕ, ਤਰਸੇਮ ਸਿੰਘ ਲੁਹਾਰ, ਮਨਜੀਤ ਸਿੰਘ ਬੱਗੂ, ਭੁਪਿੰਦਰ ਸਿੰਘ ਪੰਡੋਰੀ ਤਖਤਮਲ, ਬਲਕਾਰ ਸਿੰਘ ਵਲਟੋਹਾ, ਗੁਰਸਾਹਿਬ ਸਿੰਘ ਡੱਲ, ਦਿਲਬਾਗ ਸਿੰਘ ਮਾੜੀਗੌੜ ਸਿੰਘ, ਸੁਖਦੇਵ ਸਿੰਘ ਤੁੜ, ਜੱਸਾ ਸਿੰਘ ਕੱਦਗਿਲ, ਅੰਮਿ੍ਤਪਾਲ ਸਿੰਘ ਜੌੜਾ, ਇੰਦਰਜੀਤ ਸਿੰਘ ਮਰਹਾਣਾ ਅਤੇ ਬਲਬੀਰ ਸਿੰਘ ਝਾਮਕਾ ਆਦਿ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਕੰਮ ਕਰਨ ਦੀ ਬਜਾਏ ਅੱਜ ਹੜ੍ਹਾਂ ਦੇ ਸਤਾਏ ਕਿਸਾਨਾਂ ਨੂੰ ਤੁਰੰਤ ਰਾਹਤ ਪਹੁੰਚਾਉਣੀ ਚਾਹੀਦੀ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੁਸਾਇਟੀ ਵਲੋਂ ਦੋ ਰੋਜ਼ਾ ਖੂਨਦਾਨ ਕੈਂਪ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਢਾਲਾ ਦੀ ਅਧਿਆਪਕ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।