17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਾ. ਨਿਰਭੈ ਸਿੰਘ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਇਨਸਾਫ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ <br/>

ਅਜੀਤ ਡੈਸਕ 21-09-2025
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)- ਕਿਰਤੀ ਕਿਸਾਨ ਯੂਨੀਅਨ ਦੇ ਆਗੂ ਮਾਸਟਰ ਨਿਰਭੈ ਸਿੰਘ 'ਤੇ ਡਿਊਟੀ ਜਾਣ ਸਮੇਂ ਸਕੂਲ ਦੇ ਨੇੜੇ ਲਹਿਰੇ ਇਲਾਕੇ ਵਿਚ ਭੂ-ਮਾਫ਼ੀਆ ਵਜੋਂ ਸਰਗਰਮ ਵਿਅਕਤੀਆਂ ਵਲੋਂ ਕੀਤੇ ਗੰਭੀਰ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਪੰਜ ਮਹੀਨੇ ਬੀਤਣ 'ਤੇ ਵੀ ਇਨਸਾਫ਼ ਨਾ ਮਿਲਣ ਅਤੇ ਸੰਗਰੂਰ ਪੁਲਿਸ ਵਲੋਂ ਸਿਆਸੀ ਇਸ਼ਾਰੇ ਤਹਿਤ ਮੁਲਜ਼ਮਾਂ ਦੀ ਪੁਸ਼ਤ ਪਨਾਹੀ ਕਰਨ ਦੇ ਰੋਸ ਵਜੋਂ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਤਰਨਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਠੱਠਗੜ੍ਹ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਕਰਨਵੀਰ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਵੱਲ ਮੰਗ ਪੱਤਰ ਭੇਜਿਆ ਗਿਆ | ਇਸ ਦੌਰਾਨ ਜ਼ਿਲ੍ਹਾ ਕਮੇਟੀ ਵਲੋਂ 25 ਸਤੰਬਰ ਨੂੰ ਕਿਰਤੀ ਕਿਸਾਨ ਯੂਨੀਅਨ ਅਤੇ ਡੀ.ਟੀ.ਐੱਫ. ਵਲੋਂ ਭਰਾਤਰੀ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਐੱਸ.ਐੱਸ.ਪੀ. ਦਫ਼ਤਰ ਸੰਗਰੂਰ ਵਿਖੇ ਸੂਬਾ ਪੱਧਰੀ ਧਰਨੇ ਵਿਚ ਜ਼ਿਲ੍ਹੇ ਤੋਂ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਜ਼ਮੀਨੀ ਪੱਧਰ 'ਤੇ ਲਾਮਬੰਦੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ | ਗੱਲਬਾਤ ਕਰਦਿਆਂ ਜਨਰਲ ਸਕੱਤਰ ਅਮਰਦੀਪ ਸ਼ਰਮਾ, ਮੀਤ ਪ੍ਰਧਾਨ ਕੰਵਰਦੀਪ ਸਿੰਘ ਢਿੱਲੋਂ, ਵਿੱਤ ਸਕੱਤਰ ਭੁਪਿੰਦਰ ਸਿੰਘ ਨਾਗੀ, ਪ੍ਰੈੱਸ ਸਕੱਤਰ ਪਿ੍ੰਸਦੀਪ ਸਿੰਘ, ਸਰਬਜੀਤ ਸਿੰਘ, ਬਰਿੰਦਰ ਸਿੰਘ, ਵਰਿੰਦਰ ਸਿੰਘ ਅਤੇ ਬਾਕੀ ਮੌਜ਼ੂਦ ਆਗੂਆਂ ਨੇ ਦੱਸਿਆ ਕਿ ਮਾ. ਨਿਰਭੈ ਸਿੰਘ 'ਤੇ ਹੋਏ ਜਾਨਲੇਵਾ ਹਮਲੇ ਦੌਰਾਨ ਉਨ੍ਹਾਂ ਦੀਆਂ ਦੋਨੋਂ ਲੱਤਾਂ 'ਤੇ ਖੱਬੀ ਬਾਂਹ ਕਈ ਥਾਵਾਂ ਤੋਂ ਬੁਰੀ ਤਰ੍ਹਾਂ ਤੋੜ ਦਿੱਤੀਆਂ ਗਈਆਂ ਸਨ | ਜਿਸ ਉਪਰੰਤ ਲਹਿਰਾ ਪੁਲਿਸ ਵਲੋਂ ਜਾਨਲੇਵਾ ਹਮਲੇ ਸਮੇਤ ਬਾਕੀ ਧਾਰਾਵਾਂ ਸਹਿਤ ਲਹਿਰਾ ਥਾਣਾ ਵਿਖੇ ਪਰਚਾ ਦਰਜ ਕੀਤਾ ਗਿਆ | ਪ੍ਰੰਤੂ ਪੁਲਿਸ ਵਲੋਂ ਸਾਰੇ ਮੁਲਜ਼ਮਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਨੂੰ ਬਣਦੀ ਸਜ਼ਾ ਦਵਾਉਣ ਦੀ ਥਾਂ ਪੱਖਪਾਤੀ ਭੂਮਿਕਾ ਨਿਭਾਈ ਜਾ ਰਹੀ ਹੈ | ਡੀ.ਟੀ.ਐੱਫ. ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਮਾ. ਨਿਰਭੈ ਸਿੰਘ 'ਤੇ ਹੋਏ ਜਾਨਲੇਵਾ ਹਮਲੇ ਦੇ ਰਹਿੰਦੇ ਮੁੱਖ ਮੁਲਜ਼ਮ ਨੂੰ ਗਿ੍ਫਤਾਰ ਕੀਤਾ ਜਾਵੇ | ਆਗੂਆਂ ਨੇ ਚੇਤਵਾਨੀ ਦਿੱਤੀ ਕਿ ਇਸ ਮਾਮਲੇ ਵਿਚ ਇਨਸਾਫ ਨਾ ਮਿਲਣ 'ਤੇ ਡੀ.ਟੀ.ਐੱਫ. ਵਲੋਂ ਕਿਰਤੀ ਕਿਸਾਨ ਯੂਨੀਅਨ ਨਾਲ ਸਾਂਝੇ ਰੂਪ ਵਿਚ 25 ਸਤੰਬਰ ਨੂੰ ਸੰਗਰੂਰ ਵਿਖੇ ਸੂਬਾਈ ਧਰਨਾ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਅਕਾਲੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਪਿੰਡ ਸੋਹਲ ਵਿਖੇ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ... ਅਗਲੀ ਖ਼ਬਰ ਕਿਸੇ ਇਕ ਅਪਰਾਧੀ ਦੀ ਸਜ਼ਾ ਸਮੁੱਚੇ ਭਾਈਚਾਰੇ ਨੂੰ ਦੇਣੀ ਗ਼ਲਤ- ਤਰਕਸ਼ੀਲ ਸੁਸਾਇਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।