17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਵੱਛ ਉਤਸਵ ਥੀਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰੀ ਅਤੇ ਫੀਲਡ ਸਟਾਫ਼ ਨੇ ਚੁੱਕੀ ਸਵੱਛਤਾ ਸਹੁੰ <br/>

ਅਜੀਤ ਡੈਸਕ 21-09-2025
ਤਰਨ ਤਾਰਨ, 20 ਸਤੰਬਰ (ਇਕਬਾਲ ਸਿੰਘ ਸੋਢੀ)-ਸਵੱਛਤਾ ਹੀ ਸੇਵਾ 2025 ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਜਗਦੀਸ਼ ਸਿੰਘ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਕਮ-ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ-1 ਦੀ ਪ੍ਰਧਾਨਗੀ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੇਵਾ ਕਰਮੀਆਂ ਵਲੋਂ ਸਵੱਛਤਾ ਸਹੁੰ ਚੁੱਕੀ ਗਈ ਅਤੇ ਇਹ ਪ੍ਰਣ ਲਿਆ ਗਿਆ, ਕਿ ਸਾਰਿਆਂ ਤੋਂ ਪਹਿਲਾਂ ਸਫਾਈ ਦੀ ਮੁਹਿੰਮ ਆਪਣੇ ਘਰ ਤੋਂ ਪਰਿਵਾਰ, ਇਲਾਕੇ ਤੋੋਂ ਪਿੰਡ ਅਤੇ ਬਾਅਦ ਵਿਚ ਕੰਮ ਦੇ ਸਥਾਨ ਤੋਂ ਸ਼ੁਰੂ ਕਰਨਗੇ ਅਤੇ ਸਾਡਾ ਸਫਾਈ ਵੱਲ ਚੁੱਕਿਆ ਗਿਆ ਕਦਮ ਭਾਰਤ ਦੇਸ਼ ਨੂੰ ਸਾਫ-ਸੁੱਥਰਾ ਬਣਾਉਣ ਵਿਚ ਸਹਾਇਕ ਹੋਵੇਗਾ | ਉਨ੍ਹਾਂ ਕਿਹਾ ਕਿ ਮੰਡਲ ਦਫਤਰ ਵਿਚ ਕੰਮ ਕਰਦੇ ਸਮੂਹ ਸਫਾਈ ਕਰਮੀਆਂ ਨੂੰ ਸਾਫ-ਸਫਾਈ ਸਵੱਛਤਾ ਸਬੰਧੀ ਉਤਸ਼ਾਹਿਤ ਕੀਤਾ ਗਿਆ ਅਤੇ ਅਪੀਲ ਕੀਤੀ ਗਈ ਕਿ 2 ਅਕਤੂਬਰ 2025 ਤੱਕ ਮੁਹਿੰਮ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕੀਤਾ ਜਾਵੇ | ਇਸ ਤਾੋ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਪਛਾਣ ਕੀਤੇ ਗਏ 26 ਸੀ.ਟੀ.ਯੂ, ਬਲੈਕ ਸਪੋਟ ਗੰਦਗੀ ਵਾਲੀਆਂ ਥਾਵਾਂ ਨੂੰ ਉਪ ਮੰਡਲ ਇੰਜੀਨੀਅਰਜ਼, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤਰਨ ਤਾਰਨ ਦੀ ਨਿਗਰਾਨੀ ਹੇਠ ਸਮੂਹ ਜੂਨੀਅਰ ਇੰਜੀਨੀਅਰਜ਼ ਅਤੇ ਬਲਾਕ ਕੋਆਰਡੀਨੇਟਰਜ਼ ਵਲੋੋਂ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸਾਹਿਬਾਨਾਂ, ਸਰੰਪਚਾਂ ਅਤੇ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਸਾਫ ਕਰਵਾਉਣਾ ਸ਼ੁਰੂ ਕੀਤਾ ਜਾਵੇ ਅਤੇ ਆਉਣ ਵਾਲੇ 7 ਤੋਂ 10 ਦਿਨਾਂ ਤੱਕ ਇਨ੍ਹਾਂ ਗੰਦਗੀ ਵਾਲੀਆਂ ਥਾਵਾਂ ਨੂੰ ਸਾਫ-ਸਫਾਈ ਕਰਕੇ ਸੁੰਦਰੀਕਰਨ ਕੀਤਾ ਜਾਵੇ | ਉਨ੍ਹਾਂ ਕਿਹਾ ਕਿ 2 ਅਕਤੂਬਰ ਨੂੰ ਗਾਂਧੀ ਜੰਯਤੀ ਮੌਕੇ 'ਤੇ ਸਵੱਛ ਭਾਰਤ ਦਿਵਸ ਮਨਾਇਆ ਜਾਵੇਗਾ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਸਰਧਾਜ਼ਲੀ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਸਹਾਇਕ ਕਮਿਸ਼ਨਰ ਜਨਰਲ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਫੂਡ ਸੇਫਟੀ ਕਮੇਟੀ ਦੀ ਮੀਟਿੰਗ <br/> ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਲੋਂ ਵਿਸ਼ਵ ਓਜ਼ੋਨ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।