ਤਰਨ ਤਾਰਨ, 20 ਸਤੰਬਰ (ਇਕਬਾਲ ਸਿੰਘ ਸੋਢੀ)-69ਵੀਆਂ ਜ਼ਿਲ੍ਹਾ ਪੱਧਰੀ ਸਕੂਲਜ਼ ਬਾਕਸਿੰਗ ਖੇਡਾਂ 11 ਸਤੰਬਰ ਨੂੰ ਮਹਾਰਾਜਾ ਰਣਜੀਤ ਸਿੰਘ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੁਗਰਾਜ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਦੀ ਰਹਿਨੁਮਾਈ ਹੇਠ ਕਰਵਾਈਆਂ ਗਈਆਂ | ਜਿਸ ਵਿਚ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ | ਖ਼ਾਲਸਾ ਸਕੂਲ ਤਰਨ ਤਾਰਨ ਦੇ ਬਾਕਸਿੰਗ ਖਿਡਾਰੀਆਂ ਨੇ ਇਨ੍ਹਾਂ ਵਿਚ ਵੱਖ ਵੱਖ ਪੁਜੀਸ਼ਨਾਂ ਹਾਸਲ ਕੀਤੀਆਂ | ਅੰਡਰ-14 ਗਰੁੱਪ ਵਿਚ ਵਿਸ਼ਾਲ ਕੁਮਾਰ ਨੇ 32-34 ਕਿੱਲੋ ਭਾਰ ਵਰਗ ਵਿਚ ਗੋਲਡ ਮੈਡਲ ਅਤੇ ਅੰਡਰ-17 ਗਰੁੱਪ ਵਿਚ ਮਨੀਸ਼ ਨੇ 44-46 ਭਾਰ ਵਰਗ ਵਿਚ ਗੋਲਡ ਮੈਡਲ, ਸਤਰਾਜ ਸਿੰਘ ਨੇ 75-80 ਕਿੱਲੋ ਵਿਚ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਨ੍ਹਾਂ ਜੇਤੂ ਖਿਡਾਰੀਆਂ ਨੂੰ ਸਕੂਲ ਪਹੁੰਚਣ 'ਤੇ ਪਿ੍ੰਸੀਪਲ ਦਵਿੰਦਰ ਸਿੰਘ ਨੇ ਸਨਮਾਨਿਤ ਕੀਤਾ ਅਤੇ ਸਟੇਟ ਪੱਧਰ 'ਤੇ ਪੁਜੀਸ਼ਨਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕੁਲਵਿੰਦਰ ਸਿੰਘ ਡੀ.ਪੀ.ਈ., ਲਖਵਿੰਦਰ ਸਿੰਘ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |