23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਡਾ. ਅਮਰ ਸਿੰਘ ਬੋਪਾਰਾਏ ਨੇ ਕੀਤਾ ਸਤਲੁਜ ਦਰਿਆ ਦਾ ਦੌਰਾ <br/>

ਅਜੀਤ ਡੈਸਕ 30-08-2025
ਭਾਮੀਆਂ ਕਲਾਂ, 29 ਅਗਸਤ (ਜਤਿੰਦਰ ਭੰਬੀ)-ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਬੋਪਾਰਾਏ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡਾਂ ਵਿਚੋਂ ਲੰਘਣ ਵਾਲੇ ਸਤਲੁਜ ਦਰਿਆ ਦੇ ਕੰਡੇ ਵਸੇ ਪਿੰਡਾਂ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਸਤਲੁਜ ਦਰਿਆ ਦਾ ਦੌਰਾ ਕੀਤਾ ਅਤੇ ਜਾਇਜ਼ਾ ਲਿਆ | ਉਨ੍ਹਾਂ ਪਿੰਡ ਸਸਰਾਲੀ ਕਾਲੋਨੀ ਵਿਖੇ ਗੱਲਬਾਤ ਕਰਦਿਆਂ ਜਿੱਥੇ ਦਰਿਆ ਅੰਦਰ ਹੋਈ ਮਾਈਨਿੰਗ ਨੂੰ ਦੋਸ਼ੀ ਠਹਿਰਾਇਆ, ਉਥੇ ਹੀ ਉਨ੍ਹਾਂ ਕਿਹਾ ਕਿ ਇਸ ਵੱਲ ਬੇਸ਼ੱਕ ਪ੍ਰਸ਼ਾਸਨ ਵਲੋਂ ਦੌਰਾ ਵੀ ਕੀਤਾ ਗਿਆ, ਪਰ ਇਸ ਵੱਲ ਪ੍ਰਸ਼ਾਸਨ ਨੂੰ ਹੋਰ ਸੁਚੇਤ ਹੋਣ ਦੀ ਲੋੜ ਹੈ, ਤਾਂ ਕਿ ਕਿਸੇ ਦਾ ਵੀ ਜਾਨੀ ਮਾਲੀ ਨੁਕਸਾਨ ਨਾ ਹੋਵੇ | ਇਸ ਮੌਕੇ ਉਨ੍ਹਾਂ ਨਾਲ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ, ਸੀਨੀਅਰ ਕਾਂਗਰਸੀ ਆਗੂ ਜੈਮਲ ਸਿੰਘ ਚੌਹਾਨ, ਜੰਗ ਸਿੰਘ, ਭੁਪਿੰਦਰ ਸਿੰਘ ਚੌਹਾਨ, ਰੁਪਿੰਦਰ ਸਿੰਘ ਨੂਰਵਾਲਾ, ਚੰਚਲ ਸਿੰਘ, ਰਾਜਵੰਤ ਸਿੰਘ ਸਰਪੰਚ ਪਿੰਡ ਹਵਾਸ ਤੋਂ ਇਲਾਵਾ ਕਈ ਕਾਂਗਰਸੀ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਜਾਅਲੀ ਮੈਡੀਕਲ ਰਿਪੋਰਟ ਦੇਣ ਦੇ ਦੋਸ਼ਾਂ ਹੇਠ ਦੋ ਸਕੇ ਭਰਾਵਾਂ ਸਣੇ ਤਿੰਨ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਲੁਧਿਆਣਾ 'ਚ ਸਰੀਆ ਕਾਰੋਬਾਰੀ ਦੇ ਦਫ਼ਤਰ 'ਚੋਂ 50 ਲੱਖ ਦੀ ਲੁੱਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।