23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਐਨ.ਐਸ.ਕਿਉ.ਐਫ. ਵੋਕੇਸ਼ਨਲ ਟੀਚਰਜ਼ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਰਹੇਗਾ ਜਾਰੀ-ਨਵਨੀਤ ਕੁਮਾਰ, ਨੀਰਜ ਸ਼ਰਮਾ <br/>

ਅਜੀਤ ਡੈਸਕ 30-08-2025
ਲੁਧਿਆਣਾ, 29 ਅਗਸਤ (ਭੁਪਿੰਦਰ ਸਿੰਘ ਬੈਂਸ)-ਐਨ.ਐਸ.ਕਿਉ.ਐਫ. ਵੋਕੇਸ਼ਨਲ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਨਵਨੀਤ ਕੁਮਾਰ ਤੇ ਮੀਤ ਪ੍ਰਧਾਨ ਨੀਰਜ ਸ਼ਰਮਾ ਵਲੋਂ ਬੀਤੇ ਦਿਨੀਂ ਮੰਗਾ ਨੰੂ ਲੈਕੇ ਰੋਸ ਪ੍ਰਦਰਸ਼ਨ ਦੌਰਾਨ ਸੂਬਾ ਸਰਕਾਰ ਵਲੋਂ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ 'ਤੇ ਫ਼ਰੰਟ ਦੇ ਮੈਂਬਰਾਂ 'ਚੋਂ 4 ਮੈਂਬਰਾਂ ਦੇ ਸੰਗਰੂਰ ਜੇਲ੍ਹ ਵਿਚੋਂ ਰਿਹਾ ਹੋਣ 'ਤੇ ਖ਼ੁਸ਼ੀ ਪ੍ਰਗਟ ਕੀਤੀ ਹੈ | ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਫ਼ਰੰਟ ਵਲੋਂ ਆਪ ਮੁਹਾਰੇ ਆਪਣੇ ਉਕਤ ਚਾਰ ਮੈਂਬਰਾਂ ਨੰੂ ਰਿਹਾ ਕਰਵਾਇਆ ਗਿਆ ਹੈ | ਜਦਕਿ ਸੂਬਾ ਸਰਕਾਰ ਵਲੋਂ ਇਸ ਮਾਮਲੇ ਨਾ ਕੋਈ ਮਦਦ ਕੀਤੀ ਗਈ ਤੇ ਨਾ ਹੀ ਉਨ੍ਹਾਂ ਦੀਆਂ ਮੰਗਾਂ ਨੰੂ ਲੈਕੇ ਫ਼ਰੰਟ ਦੇ ਆਗੂਆਂ ਨਾਲ ਕੋਈ ਮੀਟਿੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਤਕ ਫ਼ਰੰਟ ਵਲੋਂ ਸੰਘਰਸ਼ ਨਿਰੰਤਰ ਜਾਰੀ ਰਹੇਗਾ |

ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਕਮਿਸ਼ਨਰ ਦੇ ਭਰੋਸੇ ਦੇ ਬਾਅਦ ਕਾਰਤਿਕ ਬੱਗਣ ਦਾ ਹੋਇਆ ਅੰਤਿਮ ਸੰਸਕਾਰ <br/> ਅਗਲੀ ਖ਼ਬਰ ਜਾਅਲੀ ਮੈਡੀਕਲ ਰਿਪੋਰਟ ਦੇਣ ਦੇ ਦੋਸ਼ਾਂ ਹੇਠ ਦੋ ਸਕੇ ਭਰਾਵਾਂ ਸਣੇ ਤਿੰਨ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।