23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਕਾਰੋਬਾਰੀ ਕੋਲੋਂ 2 ਕਰੋੜ ਦੀ ਰੰਗਦਾਰੀ ਮੰਗਣ ਵਾਲਾ ਗਿ੍ਫ਼ਤਾਰ

ਅਜੀਤ ਡੈਸਕ 30-08-2025
ਲੁਧਿਆਣਾ, 29 ਅਗਸਤ (ਜਗਮੀਤ ਸਿੰਘ)-ਸ਼ਹਿਰ ਦੇ ਇਕ ਕਾਰੋਬਾਰੀ ਨੂੰ ਡਰਾ-ਧਮਕਾ ਕੇ ਕਰੋੜਾਂ ਰੁਪਏ ਦੀ ਰੰਗਦਾਰੀ ਮੰਗਣ ਅਤੇ ਸੋਸ਼ਲ ਮੀਡੀਆ ਉਪਰ ਬਦਨਾਮੀ ਕਰਨ ਦੇ ਦੋਸ਼ਾਂ ਹੇਠ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਵਿਦੇਸ਼ ਰਹਿੰਦੇ ਇਕ ਵਿਅਕਤੀ ਸਣੇ ਦੋ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਇਕ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਉਘੇ ਕਾਰੋਬਾਰੀ ਗੁਰਮੀਤ ਸਿੰਘ ਕੁਲਾਰ ਨੇ ਦੋਸ਼ ਲਗਾਇਆ ਕਿ ਸਰਪ੍ਰੀਤ ਸਿੰਘ ਮਠਾੜੂ ਉਰਫ਼ ਸ਼ੈਡੀ ਮਠਾੜੂ ਪੁੱਤਰ ਪਰਮਜੀਤ ਸਿੰਘ ਮਠਾੜੂ ਵਾਸੀ ਪ੍ਰੀਤੀ ਵਿਹਾਰ, ਧਾਂਦਰਾ ਰੋਡ, ਮਾਣਕਵਾਲ ਅਤੇ ਕੁਲਦੀਪ ਸਿੰਘ ਵਿਰਦੀ ਵਾਸੀ ਬਰਮਿੰਘਮ, ਇੰਗਲੈਂਡ ਨੇ ਮਿਲ ਕੇ ਉਨ੍ਹਾਂ ਦੀ ਸੰਸਥਾ ਦਾ ਜਾਅਲੀ ਲੈਟਰ ਪੈਡ ਤਿਆਰ ਕਰ ਗੁਰਮੀਤ ਕੁਲਾਰ ਨੂੰ ਸੋਸ਼ਲ ਮੀਡੀਆ ਉਪਰ ਬਦਨਾਮ ਕਰਦੇ ਹੋਏ ਝੂਠੀਆਂ ਅਫ਼ਵਾਹਾਂ ਫੈਲਾ ਕੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ ਹੀ ਫ਼ੋਨ 'ਤੇ ਅਪਸ਼ਬਦ ਬੋਲਦੇ ਹੋਏ 2 ਕਰੋੜ ਰੁਪਏ ਦੀ ਰੰਗਦਾਰੀ ਦੀ ਮੰਗ ਕੀਤੀ ਅਤੇ ਰੰਗਦਾਰੀ ਨਾ ਦੇਣ 'ਤੇ ਗੋਲੀ ਮਰਵਾਉਣ, ਧਮਕੀਆਂ ਦੇਣ ਅਤੇ ਪੈਸੇ ਹੜੱਪਣ ਦੀ ਕੋਸ਼ਿਸ਼ ਕੀਤੀ | ਥਾਣਾ ਪੁਲਿਸ ਨੇ ਸਰਪ੍ਰੀਤ ਸਿੰਘ ਮਠਾੜੂ ਨੂੰ ਗਿ੍ਫ਼ਤਾਰ ਕਰਕੇ ਹੋਰ ਪੁੱਛਗਿੱਛ ਸ਼ੁਰੂ ਕੀਤੀ ਹੈ |

ਪਿਛਲੀ ਖ਼ਬਰ ਲੁਧਿਆਣਾ 'ਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ <br/> ਅਗਲੀ ਖ਼ਬਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਪਹਿਲੀ ਬਰਸੀ ਮੌਕੇ ਨਿੱਘੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।