23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਲੁਧਿਆਣਾ 'ਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ <br/>

ਅਜੀਤ ਡੈਸਕ 30-08-2025
ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)- ਸਿੱਖਿਆ ਅਤੇ ਉਦਯੋਗ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਅਤਿ-ਆਧੁਨਿਕ ਹੁਨਰ ਅਤੇ ਉੱਦਮੀ ਮੁਹਾਰਤ ਨਾਲ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਵਿਚ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ, ਜਿਸਦਾ ਨਾਂ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ | ਇਹ ਮਾਣਮੱਤੀ ਸੰਸਥਾ ਨੌਜਵਾਨਾਂ ਵਿੱਚ ਨਵੀਨਤਾ, ਰਚਨਾਤਮਕਤਾ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰੇਗੀ ਅਤੇ ਉਦਯੋਗ ਦੀਆਂ ਲੋੜਾਂ ਮੁਤਾਬਕ ਨੌਜਾਵਾਨਾਂ ਨੂੰ ਸਿੱਖਿਆ ਪ੍ਰਦਾਨ ਕਰੇਗੀ ਜਿਸ ਨਾਲ ਪੰਜਾਬ ਵਿੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਹੋਵੇਗਾ | ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਦੀ ਸਥਾਪਨਾ ਬਾਰੇ ਅਧਿਕਾਰਤ ਐਲਾਨ ਸਬੰਧੀ ਸਮਾਰੋਹ ਵਿੱਚ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਅਤੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸ਼ਿਰਕਤ ਕੀਤੀ | ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਲੁਧਿਆਣਾ ਵਿਖੇ ਕੰਬੋਜ ਭਾਈਚਾਰੇ ਵਲੋਂ ਦਾਨ ਕੀਤੀ ਗਈ 50 ਏਕੜ ਜ਼ਮੀਨ 'ਤੇ ਸਥਾਪਿਤ ਕੀਤੀ ਜਾਵੇਗੀ ਅਤੇ ਇਸ ਉੱਤੇ 500 ਕਰੋੜ ਰੁਪਏ ਲਾਗਤ ਆਉਣ ਦਾ ਅਨੁਮਾਨ ਹੈ | ਇਹ ਯੂਨੀਵਰਸਿਟੀ ਕੈਂਪਸ ਅਤਿ-ਆਧੁਨਿਕ ਬੁਨਿਆਦੀ ਢਾਂਚੇ, ਡਿਜੀਟਲ ਕਲਾਸਰੂਮ, ਖੋਜ ਕੇਂਦਰ, ਨਵੀਨਤਾ ਕੇਂਦਰ ਅਤੇ ਇਨਕਿਊਬੇਸ਼ਨ ਸਹੂਲਤਾਂ ਨਾਲ ਲੈਸ ਹੋਵੇਗਾ | ਇਸ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਨੂੰ ਅਜੌਕੇ ਯੁੱਗ, ਤਕਨਾਲੋਜੀ-ਸੰਚਾਲਿਤ ਅਰਥਵਿਵਸਥਾ, ਨਵੀਨਤਾ, ਉੱਦਮਤਾ ਅਤੇ ਉਦਯੋਗ-ਅਧਾਰਿਤ ਉੱਦਮਾਂ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਹੁਨਰ ਅਤੇ ਸਰੋਤ ਪ੍ਰਦਾਨ ਕਰਨਾ ਹੈ | ਪੰਜਾਬ ਦੇ ਕੈਬਨਿਟ ਮੰਤਰੀਆਂ, ਅਮਨ ਅਰੋੜਾ ਅਤੇ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗ ਦੀਆਂ ਲੋੜਾਂ ਮੁਤਾਬਕ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ 'ਤੇ ਚਾਨਣਾ ਪਾਇਆ | ਉਨ੍ਹਾਂ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇ ਨਾਲ-ਨਾਲ ਯੂਨੀਵਰਸਿਟੀ ਦੀ ਸਥਾਪਨਾ ਅਤੇ ਸੰਚਾਲਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਵਿੱਚ ਮਦਦ ਕੀਤੀ ਜਾਵੇਗੀ | ਇਸ ਮੌਕੇ ਸੰਬੋਧਨ ਕਰਦਿਆਂ, ਮਨੀਸ਼ ਸਿਸੋਦੀਆ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਹੁਨਰ ਵਿਕਾਸ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ | ਵਿਹਾਰਕ ਹੁਨਰਾਂ ਅਤੇ ਉਦਯੋਗਿਕ ਭਾਈਵਾਲੀ 'ਤੇ ਧਿਆਨ ਕੇਂਦਰਿਤ ਕਰਕੇ, ਇਹ ਯੂਨੀਵਰਸਿਟੀ ਅਜਿਹੇ ਗ੍ਰੈਜੂਏਟ ਪੈਦਾ ਕਰੇਗੀ ਜੋ ਰੁਜ਼ਗਾਰ ਹਾਸਲ ਕਰਨ ਦੇ ਸਮਰੱਥ ਹੋਣਗੇ | ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਲੁਧਿਆਣਾ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਦੇ ਕੇਂਦਰ ਵਿੱਚ ਬਦਲ ਦੇਵੇਗੀ, ਜੋ ਭਾਰਤ ਅਤੇ ਵਿਦੇਸ਼ਾਂ ਦੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰੇਗੀ | ਇਸ ਮੌਕੇ ਸਿੱਖਿਆ, ਹੁਨਰ ਵਿਕਾਸ ਅਤੇ ਸਸ਼ਕਤੀਕਰਨ ਪ੍ਰਤੀ ਡਾ. ਸੰਦੀਪ ਸਿੰਘ ਕੌੜਾ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ, ਕੰਬੋਜ ਭਾਈਚਾਰੇ ਨੇ ਉਨ੍ਹਾਂ ਨੂੰ ਇਸ ਯੂਨੀਵਰਸਿਟੀ ਦਾ ਸੰਸਥਾਪਕ ਚਾਂਸਲਰ ਘੋਸ਼ਿਤ ਕੀਤਾ | ਡਾ. ਸੰਦੀਪ ਸਿੰਘ ਕੌੜਾ ਨੇ ਕਿਹਾ ਕਿ ਯੂਨੀਵਰਸਿਟੀ ਦਾ ਧਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ, ਡੇਟਾ ਸਾਇੰਸ, ਰੋਬੋਟਿਕਸ, ਸਾਈਬਰ ਸੁਰੱਖਿਆ ਅਤੇ ਉੱਨਤ ਉੱਦਮਤਾ ਪ੍ਰੋਗਰਾਮਾਂ ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ 'ਤੇ ਕੇਂਦਰਿਤ ਹੋਵੇਗਾ | ਇਹ ਸਮਾਰੋਹ ਬਾਬਾ ਬ੍ਰਹਮ ਦਾਸ ਜੀ (ਡੇਰਾ ਬਾਬਾ ਭੂਮਣ ਸ਼ਾਹ, ਸਿਰਸਾ) ਦੇ ਆਸ਼ੀਰਵਾਦ ਨਾਲ ਸ਼ੁਰੂ ਹੋਇਆ, ਜਿਨ੍ਹਾਂ ਦੇ ਭਾਰਤ ਅਤੇ ਵਿਦੇਸ਼ਾਂ ਵਿੱਚ ਲੱਖਾਂ ਸ਼ਰਧਾਲੂ ਹਨ | ਇਸ ਸਮਾਗਮ ਵਿੱਚ ਵਿਦੇਸ਼ਾਂ ਤੋਂ ਕੰਬੋਜ ਭਾਈਚਾਰੇ ਦੇ ਉੱਘੇ ਆਗੂਆਂ ਨੇ ਆਨਲਾਈਨ ਸ਼ਿਰਕਤ ਕੀਤੀ | ਸਮਾਗਮ ਵਿਚ ਵਿਧਾਇਕ ਡਾ. ਜਮੀਲ-ਉਰ-ਰਹਿਮਾਨ, ਮਲਕੀਤ ਥਿੰਦ (ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ), ਬਲਵਿੰਦਰ ਸਿੰਘ ਜੰਮੂ, ਪ੍ਰਧਾਨ ਆਲ ਇੰਡੀਆ ਜਰਨਲਿਸਟ ਐਸੋਸੀਏਸ਼ਨ, ਡਾ. ਅਵਤਾਰ ਸਿੰਘ, ਚੇਅਰਮੈਨ ਅਮਨ ਗਰੁੱਪ ਆਫ਼ ਹਾਸਪੀਟਲਜ਼, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਪ੍ਰੋ. ਮਨਜੀਤ ਸਿੰਘ,

ਪਿਛਲੀ ਖ਼ਬਰ ਵਰਧਮਾਨ ਸਮੂਹ ਨੇ ਡਿਊਟੀ-ਮੁਕਤ ਕਪਾਹ ਦਰਾਮਦ 'ਤੇ ਸਰਕਾਰ ਦੇ ਫ਼ੈਸਲੇ ਦਾ ਕੀਤਾ ਸਵਾਗਤ ਅਗਲੀ ਖ਼ਬਰ ਕਾਰੋਬਾਰੀ ਕੋਲੋਂ 2 ਕਰੋੜ ਦੀ ਰੰਗਦਾਰੀ ਮੰਗਣ ਵਾਲਾ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।