ਲੁਧਿਆਣਾ, 29 ਅਗਸਤ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਲੁਧਿਆਣਾ ਵਿਖੇ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਅਵਸਰ ਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਕਵਲਜੀਤ ਕੌਰ ਤੇ ਡਾ. ਮੋਨਿਕਾ ਸ਼ਾਰਦਾ ਨੇ ਮੇਜਰ ਧਿਆਨ ਚੰਦ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ, ਜ਼ਿੰਦਗੀ ਵਿਚ ਖੇਡਾਂ ਦੀ ਜਾਗਰੂਕਤਾ ਨੂੰ ਉਜਾਗਰ ਕੀਤਾ ਅਤੇ ਬੱਚਿਆਂ ਵਿਚ ਖੇਡ ਦੀ ਭਾਵਨਾ ਨੂੰ ਵਿਕਸਿਤ ਕਰਨ ਦੇ ਲਈ ਖੇਡਾਂ ਵਿਚ ਦਿਲਚਸਪੀ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕੌਰ ਨੇ ਵਿਭਾਗ ਦੇ ਅਧਿਆਪਕ ਸਾਹਿਬਾਨ ਦੀ ਸ਼ਲਾਘਾ ਕੀਤੀ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਵਿਦਿਆਰਥਣਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ |