16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੁਰਦੁਆਰਾ ਗਊਘਾਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ 'ਚ ਸਮਾਗਮ ਕਰਵਾਇਆ <br/>

ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਇਤਿਹਾਸਕ ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੇ ਸਬੰਧ 'ਚ ਮਹਾਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਨਗਰਾਂ ਤੋਂ ਹੁੰਦਾ ਹੋਇਆ ਰਾਤ ਨੂੰ ਤਕਰੀਬਨ 10.00 ਵਜੇ ਨਿਰਵਿਘਨਤਾ ਸਹਿਤ ਸੰਪੂਰਨ ਹੋਇਆ | ਇਸ ਸਬੰਧ ਵਿਚ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਤ 12.00 ਵਜੇ ਤੱਕ ਦੀਵਾਨ ਸਜਾਏ ਗਏ, ਜਿਸ ਵਿਚ ਹਜ਼ੂਰੀ ਰਾਗੀ ਜਥਾ ਭਾਈ ਸਤਨਾਮ ਸਿੰਘ ਸਾਗਰ, ਭਾਈ ਜਰਨੈਲ ਸਿੰਘ ਕਥਾ ਵਾਚਕ, ਭਾਈ ਸਤਿੰਦਰਪਾਲ ਸਿੰਘ ਲੁਧਿਆਣਾ, ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਮਨਜੀਤ ਸਿੰਘ ਯੂਕੇ ਕਥਾ ਵਾਚਕ, ਮਾਤਾ ਵਿਪਨਪ੍ਰੀਤ ਕੌਰ, ਭਾਈ ਗੁਰਵਿੰਦਰ ਸਿੰਘ ਟੋਨੀ, ਭਾਈ ਤਰਲੋਚਨ ਸਿੰਘ ਰਾਗੀ ਆਲਮਗੀਰ ਸਾਹਿਬ, ਭਾਈ ਲਖਬੀਰ ਸਿੰਘ ਸ਼੍ਰੀ ਅੰਮਿ੍ਤਸਰ ਸਾਹਿਬ, ਰਾਗੀ ਜਥਾ ਭਾਈ ਉਮਪ੍ਰੀਤ ਸਿੰਘ, ਭਾਈ ਰਾਜਵਿੰਦਰ ਸਿੰਘ, ਗੁਰੂ ਜਸ ਸੇਵਾ ਸੁਸਾਇਟੀ, ਭਾਈ ਬਲਜਿੰਦਰ ਸਿੰਘ, ਬੀਬੀ ਜਸ਼ਨਪ੍ਰੀਤ ਕੌਰ, ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਪ੍ਰੀਤਇੰਦਰ ਸਿੰਘ ਪਟਿਆਲਾ ਵਾਲਿਆਂ ਨੇ ਗੁਰੂ ਜੱਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਬਲਵੰਤ ਸਿੰਘ ਗੁਰੂਸਰ ਪ੍ਰਚਾਰਕ ਸ਼੍ਰੋ: ਗੁ: ਪ੍ਰ ਕਮੇਟੀ ਨੇ ਸਟੇਜ ਸੈਕਟਰੀ ਦੀ ਸੇਵਾ ਨਿਭਾਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਜੀਤ ਸਿੰਘ ਸੰਤ ਨੇ ਕੀਰਤਨੀ ਜਥਿਆਂ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ | ਇਸ ਮੌਕੇ ਸੁਖਮਿੰਦਰ ਸਿੰਘ ਨੰਬਰਦਾਰ, ਨੇਕ ਸਿੰਘ ਸੇਖੇਵਾਲ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ ਮਿੱਠੂ, ਬੀਬੀ ਹਰਜੀਤ ਕੌਰ, ਬੀਬੀ ਮਨਮੋਹਨ ਕੌਰ, ਰਜਿੰਦਰ ਸਿੰਘ, ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ, ਦਿਲਬਾਗ ਸਿੰਘ ਗਿੱਲ ਭਾਰਤ ਕਿਸਾਨ ਯੂਨੀਅਨ, ਹਰਦੀਪ ਸਿੰਘ ਮੈਨੇਜਰ ਆਲਮਗੀਰ ਸਾਹਿਬ, ਭੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਕਾਲੀ ਜਥਾ, ਬਾਬਾ ਭਿੰਦਾ ਸਿੰਘ ਡੇਰਾ ਕਾਰ ਸੇਵਾ ਆਲਮਗੀਰ ਸਾਹਿਬ, ਪਰਗਟ ਸਿੰਘ, ਅਮਨਦੀਪ ਸਿੰਘ ਗੁਰਦੁਆਰਾ ਆਲਮਗੀਰ ਸਾਹਿਬ, ਦਵਿੰਦਰ ਸਿੰਘ ਕਾਕਾ ਪ੍ਰਭਜੋਤ ਸਿੰਘ ਪਿ੍ੰਸ ਆਦਿ ਹਾਜ਼ਰ ਸਨ | ਇਸ ਮੌਕੇ ਸੰਗਤਾਂ ਵਲੋਂ ਵੱਖ ਵੱਖ ਤਰ੍ਹਾਂ ਦੇ ਸਟਾਲ ਲਗਾਏ ਗਏ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਹੈਡ ਗ੍ਰੰਥੀ ਭਾਈ ਸੋਹਣ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਭਾਈ ਸੁਰਜੀਤ

ਪਿਛਲੀ ਖ਼ਬਰ ਸੰਗਤ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਵੇ-ਐਡਵੋਕੇਟ ਲਾਇਲਪੁਰੀ ਅਗਲੀ ਖ਼ਬਰ ਵਿਧਾਇਕਾ ਛੀਨਾ ਵਲੋਂ ਓਸਵਾਲ ਐਗਰੋ ਤੋਂ ਮੇਨ ਹਾਈਵੇ ਤੱਕ ਮੁੱਖ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।