16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੰਗਤ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਵੇ-ਐਡਵੋਕੇਟ ਲਾਇਲਪੁਰੀ

ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਵਲੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਇਆ ਜਾਵੇ | ਉਨ੍ਹਾਂ ਕਿਹਾ ਕਿ ਹੜ੍ਹ ਪੀੜਤ ਲੋਕਾਂ ਨੂੰ ਬੁਨਿਆਦੀ ਵਸਤਾਂ ਦੀ ਲੋੜ ਹੈ | ਇਸ ਲਈ ਰਾਸ਼ਨ ਸਮਗਰੀ ਜਿਵੇਂ ਘਿਉ, ਖੰਡ, ਚਾਹਪੱਤੀ, ਚਾਵਲ, ਆਟਾ, ਦਾਲਾਂ ਅਤੇ ਹੋਰ ਸਮਗਰੀ ਜਲਦ ਤੋਂ ਜਲਦ ਗੁਰਦੁਆਰਾ ਸਾਹਿਬ ਵਿਖੇ ਭੇਜ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰੋ | ਐਡਵੋਕੇਟ ਲਾਇਲਪੁਰੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਇਸ ਸਮਗਰੀ ਨੂੰ ਇਕੱਠਾ ਕਰਕੇ ਜ਼ਰੂਰਤਮੰਦ ਪਰਿਵਾਰਾਂ ਤੱਕ ਪਹੰੁਚਾਏਗਾ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਖੁੱਲ੍ਹੇ ਮਨ ਨਾਲ ਸੇਵਾ ਵਿਚ ਹਿੱਸਾ ਪਾਉਣ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਗੁਰਮੀਤ ਕੀਰਤਨ ਸਮਾਗਮ ਕਰਵਾਏ <br/> ਅਗਲੀ ਖ਼ਬਰ ਗੁਰਦੁਆਰਾ ਗਊਘਾਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ 'ਚ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।