16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਗੁਰਮੀਤ ਕੀਰਤਨ ਸਮਾਗਮ ਕਰਵਾਏ <br/>

ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਗੁਰਮਤਿ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਗਏ, ਜਿਸ ਵਿਚ ਸਵੇਰੇ ਅੰਮਿ੍ਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ ਅਤੇ ਸੰਗਤਾਂ ਨੇ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਨਿੱਤਨੇਮ ਕੀਤਾ | ਗੁਰੂ ਘਰ ਦੇ ਮੀਤ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਸੰਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਜੱਸ ਨਾਲ ਜੋੜਿਆ | ਗੁਰੂ ਘਰ ਦੀ ਇਸਤ੍ਰੀ ਸਤਿ ਸੰਗ ਸਭਾ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਸਵੇਰੇ 10.00 ਵਜੇ ਪੰਜ ਪਿਆਰੀਆਂ ਦੀ ਅਗਵਾਈ ਵਿਚ ਨਗਰ ਕੀਰਤਨ ਆਰੰਭ ਹੋਇਆਂ ਭਾਰੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਬੀਬੀ ਮਨਜੀਤ ਕੌਰ, ਦਵਿੰਦਰ ਕੌਰ, ਬਲਵਿੰਦਰ ਕੌਰ ਬੱਤਰਾ, ਸਿਮਰਨ ਕੌਰ, ਇੰਦਰਜੀਤ ਕੌਰ, ਕਰਮਜੀਤ ਕੌਰ, ਕੁਲਜੀਤ ਕੌਰ, ਅਮਿ੍ਤਪਾਲ ਕੌਰ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਨਾਲ ਸਨਮਾਨ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਇਆਂ ਸੰਗਤਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਡਾ. ਰਣਜੀਤ ਨੇ ਐਸ.ਪੀ.ਐਸ. ਹਸਪਤਾਲ ਵਿਖੇ ਲੁਧਿਆਣਾ ਨਿਵਾਸੀ 110 ਕਿੱਲੋ ਭਾਰੀ 65 ਸਾਲਾ ਬਜ਼ੁਰਗ ਮਹਿਲਾ ਦੀ ਜ਼ੀਰੋ ਤਕਨੀ... ਅਗਲੀ ਖ਼ਬਰ ਸੰਗਤ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਵੇ-ਐਡਵੋਕੇਟ ਲਾਇਲਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।