16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੁਰਦੁਆਰਾ ਅਕਾਲ ਮੰਡਲ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ <br/>

ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਗੁਰਦੁਆਰਾ ਅਕਾਲ ਮੰਡਲ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸਮਾਗਮ ਹੋਇਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਗੁਰੂ ਜੱਸ ਸਰਵਣ ਕੀਤਾ | ਇਸ ਮੌਕੇ ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਦੇ ਕੀਰਤਨੀ ਜਥੇ ਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਮੁੱਖ ਸੇਵਾਦਾਰ ਸੰਤ ਸਤਿਨਾਮ ਸਿੰਘ ਨੇ ਮਾਤਾ ਵਿਪਨਪ੍ਰੀਤ ਕੌਰ ਤੇ ਜਥਿਆਂ ਨੂੰ ਸਨਮਾਨਿਤ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਥਾ ਵਾਚਕ ਗਿਆਨੀ ਹਰਦੀਪ ਸਿੰਘ ਵੀ ਹਾਜ਼ਰ ਸਨ | ਸੰਤ ਸਤਿਨਾਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀਚੰਦ ਜੀ ਦਾ 531ਵਾਂ ਪ੍ਰਕਾਸ਼ ਪੁਰਬ 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੀ ਸਮਾਪਤੀ ਹੋਵੇਗੀ, ਉਪਰੰਤ ਦੀਵਾਨ ਸਜਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਇਸ ਮੌਕੇ ਭਾਈ ਬਲਪ੍ਰੀਤ ਸਿੰਘ, ਕਵੀਸ਼ਰੀ ਜਥੇ ਕਰਤਾਰ ਸਿੰਘ ਸਰਪੰਚ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਹਾਜ਼ਰੀ ਭਰਨਗੀਆਂ, ਜਦ ਕਿ ਭਾਈ ਸਰਵਣ ਸਿੰਘ ਮੁੱਖ ਅਰਦਾਸੀਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਰਦਾਸ ਕਰਨਗੇ | ਇਸ ਮੌਕੇ ਗੁਰਸ਼ਰਨਜੀਤ ਸਿੰਘ ਮੱਲ੍ਹੀ, ਦਲਜੀਤ ਸਿੰਘ ਚੱਠਾ, ਖ਼ੁਸ਼ਦੀਪ ਸਿੰਘ ਮੱਲ੍ਹੀ, ਜੈ ਤੇਗ ਸਿੰਘ ਮੱਲ੍ਹੀ, ਅਰਸ਼ਦੀਪ ਸਿੰਘ ਮੱਲ੍ਹੀ, ਰਤਨ ਸਿੰਘ, ਮਨਮੋਹਨ ਸਿੰਘ ਸੇਠੀ, ਗੁਰਬਚਨ ਸਿੰਘ, ਜਗਦੀਸ਼ ਸਿੰਘ ਵਿਰਕ, ਗੁਰਮਿੰਦਰ ਸਿੰਘ, ਗੁਰਚਰਨ ਸਿੰਘ, ਗੁਰਦੇਵ ਸਿੰਘ, ਕੜਾਕਾ ਸਿੰਘ, ਲਖਬੀਰ ਸਿੰਘ, ਜੜਤੋਤ ਸਿੰਘ, ਸਾਹਿਬ ਸਿੰਘ, ਮਨੀ ਸਿੰਘ, ਲਵਪ੍ਰੀਤ ਸਿੰਘ, ਸਿਮਰਜੀਤ ਸਿੰਘ, ਕਰਨ ਸਿੰਘ, ਸਰਬਜੀਤ ਸਿੰਘ, ਸਾਬੀ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਪਿ੍ੰ. ਅਮਨਦੀਪ ਸਿੰਘ ਦਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਣ 'ਤੇ ਸਨਮਾਨ <br/> ਅਗਲੀ ਖ਼ਬਰ ਡਾ. ਰਣਜੀਤ ਨੇ ਐਸ.ਪੀ.ਐਸ. ਹਸਪਤਾਲ ਵਿਖੇ ਲੁਧਿਆਣਾ ਨਿਵਾਸੀ 110 ਕਿੱਲੋ ਭਾਰੀ 65 ਸਾਲਾ ਬਜ਼ੁਰਗ ਮਹਿਲਾ ਦੀ ਜ਼ੀਰੋ ਤਕਨੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।