16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਿਧਾਇਕ ਬੱਗਾ ਵਲੋਂ ਜਲੰਧਰ ਬਾਈਪਾਸ ਨੇੜੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ <br/>

ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਸੁਖਾਵੀਂ ਆਵਾਜਾਈ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਥਾਨਕ ਜਲੰਧਰ ਬਾਈਪਾਸ ਨੇੜੇ ਨਗਰ ਨਿਗਮ ਅਧੀਨ ਸਰਵਿਸ ਲੇਨ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਵਿਧਾਇਕ ਬੱਗਾ ਨੇ ਦੱਸਿਆ ਕਿ ਪਹਿਲਾਂ ਇਸ ਸੜਕ 'ਤੇ ਪਾਣੀ ਅਤੇ ਸੀਵਰੇਜ ਸਪਲਾਈ ਯਕੀਨੀ ਬਣਾਈ ਗਈ, ਉਪਰੰਤ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਕਾਰਜ ਮੁਕੰਮਲ ਹੋਣ ਤੋਂ ਬਾਅਦ ਲੋਕਾਂ ਲਈ ਸਰਵਿਸ ਲੇਨ ਦੀ ਵਰਤੋਂ ਕਰਕੇ ਜਲੰਧਰ ਬਾਈਪਾਸ ਤੋਂ ਸਿੱਧਾ ਬੁੱਢਾ ਦਰਿਆ ਤੱਕ ਆਵਾਜਾਈ ਸੁਖਾਵੀਂ ਹੋ ਜਾਵੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਪੁਰਾਣੀ ਸਬਜ਼ੀ ਮੰਡੀ ਵਾਲੀ ਸਰਵਿਸ ਲੇਨ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ | ਉਨ੍ਹਾਂ ਹਲਕਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਸਨੀਕਾਂ ਨੂੰ ਸਿਹਤ, ਸਿੱਖਿਆ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਗੁਆਂਢੀ ਨੌਜਵਾਨ ਨੇ ਪਰਿਵਾਰਕ ਮੈਂਬਰਾਂ ਸਣੇ ਕੀਤਾ ਗੁਆਂਢੀ ਦੀਆਂ ਲੜਕੀਆਂ ਉੱਪਰ ਹਮਲਾ <br/> ਅਗਲੀ ਖ਼ਬਰ ਪਿ੍ੰ. ਅਮਨਦੀਪ ਸਿੰਘ ਦਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਣ 'ਤੇ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।