16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੌਂਸਲਰ ਪਤੀ ਬੋਪਾਰਾਏ ਨੇ ਢੰਡਾਰੀ ਖ਼ੁਰਦ ਦੀਆਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ <br/>

ਅਜੀਤ ਡੈਸਕ 31-08-2025
ਢੰਡਾਰੀ ਕਲਾਂ/ਲੁਧਿਆਣਾ, 30 ਅਗਸਤ (ਜਸਵੀਰ ਸਿੰਘ ਬੰਗਾ)-ਢੰਡਾਰੀ ਖ਼ੁਰਦ ਵਾਰਡ ਨੰਬਰ 25 ਅਧੀਨ ਆਉਂਦੇ ਇਲਾਕੇ ਦਸ਼ਮੇਸ਼ ਮਾਰਕੀਟ, ਯਾਦਵ ਮੈਡੀਕਲ ਦੇ ਨਾਲ ਵਾਲੀ ਸੜਕ ਨੂੰ ਬਣਾਉਣ ਦਾ ਕੰਮ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਕਮਲਜੀਤ ਸਿੰਘ ਬੋਪਾਰਾਏ ਨੇ ਸ਼ੁਰੂ ਕਰਵਾਇਆ | ਇਸ ਮੌਕੇ ਗੱਲਬਾਤ ਕਰਦਿਆਂ ਕਮਲਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਪਿਛਲੇ ਕਾਫ਼ੀ ਸਮੇਂ ਤੋਂ ਖਸਤਾ ਸੀ ਅਤੇ ਲੋਕਾਂ ਦੀ ਮੰਗ ਸੀ ਕਿ ਇਨ੍ਹਾਂ ਸੜਕਾਂ ਨੂੰ ਬਣਾਇਆ ਜਾਵੇ, ਜਿਸ ਨੰੂ ਪੂਰਾ ਕਰਦਿਆਂ ਇਨ੍ਹਾਂ ਸੜਕਾਂ ਨੂੰ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਪੇਸ਼ ਆਉਂਦੀ ਸੀਵਰੇਜ ਦੀ ਵੱਡੀ ਸਮੱਸਿਆ ਦਾ ਹੱਲ ਵੀ ਕਰਵਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਵਾਰਡ ਵਿਚ ਪਹਿਲੀ ਵਾਰ 18 ਇੰਚ ਦੀ ਸੀਵਰੇਜ ਪਾਈਪਲਾਈਨ ਵਿਛਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ | ਉਨ੍ਹਾਂ ਦੱਸਿਆ ਕਿ ਬਰਸਾਤੀ ਦਿਨਾਂ ਦੌਰਾਨ ਵਾਰਡ ਵਾਸੀਆਂ ਨੂੰ ਸੀਵਰੇਜ ਜਾਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਪਾਈਪਲਾਈਨ ਵਿਛਾਉਣ ਨਾਲ ਲੋਕਾਂ ਦੀ ਇਸ ਸਮੱਸਿਆ ਦਾ ਵੀ ਪੱਕਾ ਹੱਲ ਹੋ ਜਾਵੇਗਾ | ਬੋਪਾਰਾਏ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ ਤਾਂ ਜੋ ਉਸਦਾ ਪੱਕਾ ਹੱਲ ਕੀਤਾ ਜਾਵੇ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਲੁਧਿਆਣਾ ਵਲੋਂ ਪਠਾਨਕੋਟ ਦੇ ਹੜ੍ਹ-ਪੀੜਤ ਪਿੰਡਾਂ ਵਿਚ ਰਾਹਤ ਸਮੱਗਰੀ ਵੰਡੀ <br/> ਅਗਲੀ ਖ਼ਬਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।