ਜੌੜੇਪੁਲ ਜਰਗ, 30 ਅਗਸਤ (ਪਾਲਾ ਰਾਜੇਵਾਲੀਆ)- ਦੀ ਰੌਣੀ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਲਿਮ: ਰੌਣੀ ਦੇ 11 ਮੈਂਬਰਾਂ ਦੀ ਹੋਈ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੇ 8 ਡਾਇਰੈਕਟਰਾਂ ਨੇ ਜਿੱਤ ਹਾਸਲ ਕੀਤੀ, ਜਦਕਿ ਕਾਂਗਰਸ ਦੇ 2 ਅਤੇ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੂੰ 1 ਹੀ ਡਾਇਰੈਕਟਰ ਨਾਲ ਸਬਰ ਕਰਨਾ ਪਿਆ | ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਅਹੁਦੇਦਾਰਾਂ ਨੇ ਜਿੱਤ ਉਪਰੰਤ ਸ੍ਰੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਰੌਣੀ ਵਿਖੇ ਮੱਥਾ ਟੇਕਿਆ ਅਤੇ ਇਸ ਮੌਕੇ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਜੇਤੂ ਡਾਇਰੈਕਟਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸੀਨੀਅਰ ਅਕਾਲੀ ਨੇਤਾ ਸਾਬਕ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਪਾਇਲ, ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇ. ਰਘਬੀਰ ਸਿੰਘ ਸਹਾਰਨਮਾਜਰਾ ਅਤੇ ਹਲਕਾ ਇੰਚਾਰਜ ਜਥੇ. ਮਨਜੀਤ ਸਿੰਘ ਮਦਨੀਪੁਰ ਨੇ ਜੇਤੂ ਡਾਇਰੈਕਟਰਾਂ ਨੂੰ ਮੁਬਾਰਕਬਾਦ ਦਿੱਤੀ |