16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹਸਪਤਾਲ ਅਤੇ ਜਿੰਮ ਦੇ ਬਾਹਰੋਂ ਮੋਟਰਸਾਈਕਲ ਹੋਏ ਚੋਰੀ

ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਗਮੀਤ ਸਿੰਘ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਹਰਿੰਦਰਪਾਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਰਛੀਨ, ਰਾਏਕੋਟ ਦੀ ਸ਼ਿਕਾਇਤ 'ਤੇ ਉਸ ਦਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ, ਰੰਗ ਸਿਲਵਰ ਦੀਪ ਹਸਪਤਾਲ ਦੇ ਬਾਹਰੋਂ ਚੋਰੀ ਹੋਣ ਨੂੰ ਲੈ ਕੇ ਨਾਮਾਲੂਮ ਚੋਰਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ | ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਮਨਿੰਦਰ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਜਮਾਲਪੁਰ ਅਵਾਣਾ, ਚੰਡੀਗੜ੍ਹ ਰੋਡ ਦੀ ਸ਼ਿਕਾਇਤ 'ਤੇ ਉਸ ਦਾ ਸਪਲੈਂਡਰ ਮੋਟਰਸਾਈਕਲ ਸੈਕਟਰ-32 ਦੇ ਇਕ ਜਿੰਮ ਦੇ ਬਾਹਰੋਂ ਚੋਰੀ ਹੋਣ ਨੂੰ ਲੈ ਕੇ ਨਾਮਾਲੂਮ ਚੋਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਬੁੱਢੇ ਦਰਿਆ 'ਚ ਗੰਦਾ ਪਾਣੀ ਸੁੱਟਣ ਵਾਲੇ ਨਾਮਾਲੂਮ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 30 ਅਗਸਤ (ਜਗਮੀਤ ਸਿੰਘ)-ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਦੀ ਸ਼ਿਕਾਇਤ 'ਤੇ ਬੁੱਢੇ ਦਰਿਆ 'ਚ ਗੰਦਾ ਪਾਣੀ ਸੁੱਟਣ ਵਾਲੇ ਨਾਮਾਲੂਮ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕੀਤੀ ਹੈ |

ਪਿਛਲੀ ਖ਼ਬਰ ਸਵਿਫਟ ਤੇ ਮੋਟਰਸਾਈਕਲ ਦੀ ਫੇਟ ਨਾਲ ਤਿੰਨ ਜ਼ਖ਼ਮੀ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਵਾਸੀਆਂ ਨੂੰ ਅੱਗੇ ਆਉਣ ਦੀ ਲੋੜ-ਕਰਨ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।