ਲੁਧਿਆਣਾ, 30 ਅਗਸਤ (ਡਾ. ਤਰਲੋਚਨ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ ਵਿਖੇ ਅੱਜ ਕਾਲਜ ਕੈਂਪਸ ਵਿਚ ਇਕ ਕਿਤਾਬ ਰਿਲੀਜ਼ ਸਮਾਗਮ ਕਰਵਾਇਆ | ਅਮਰਜੀਤ ਸਿੰਘ ਗਰੇਵਾਲ ਦੁਆਰਾ ਲਿਖੀ ਗਈ ਕਿਤਾਬ ''ਮਾਰਟਿਰਡਮ ਦੈਟ ਬਰਥਡ ਦ ਫਿਊਚਰ ਗੁਰੂ ਤੇਗ ਬਹਾਦੁਰ ਐਂਡ ਦ ਪੋਸਟਹਿਊਮਨ ਰੈਵੋਲੂਸ਼ਨU ਨੂੰ ਰਸਮੀ ਤੌਰ 'ਤੇ ਇਸ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ | ਸਮਾਗਮ ਵਿਚ ਉੱਘੀਆਂ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ | ਭਾਈ ਮਨਜੀਤ ਸਿੰਘ ਸਾਬਕਾ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਮੁੱਖ ਮਹਿਮਾਨ ਸਨ | ਇਸ ਮੌਕੇ ਸਵਰਨਜੀਤ ਸਵੀ ਚੇਅਰਮੈਨ, ਪੰਜਾਬ ਆਰਟਸ ਕੌਂਸਲ, ਚੰਡੀਗੜ੍ਹ, ਇੰਜੀਨੀਅਰ ਜਸਵੰਤ ਸਿੰਘ ਜ਼ਫਰ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਅਤੇ ਪ੍ਰੋ. ਯੋਗ ਰਾਜ ਅੰਗਰੀਸ਼ ਡੀਨ ਭਾਸ਼ਾਵਾਂ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਡਿਪਟੀ ਚੇਅਰਮੈਨ, ਪੰਜਾਬ ਆਰਟਸ ਕੌਂਸਲ, ਚੰਡੀਗੜ੍ਹ ਵਿਸ਼ੇਸ਼ ਮਹਿਮਾਨ ਸਨ | ਪ੍ਰਸਿੱਧ ਵਿਦਵਾਨ ਪ੍ਰੋ. ਬਲਕਾਰ ਸਿੰਘ ਸਾਬਕਾ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਪ੍ਰੋ. ਕੇਹਰ ਸਿੰਘ ਸਾਬਕਾ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਪ੍ਰੋ. ਬਲਜੀਤ ਸਿੰਘ ਵਿਰਕ ਜੀ.ਐਚ.ਜੀ ਖ਼ਾਲਸਾ ਕਾਲਜ, ਗੁਰੂਸਰ ਸੁਧਾਰ, ਲੁਧਿਆਣਾ ਨੇ ਰਿਸੋਰਸ ਪਰਸਨ ਵਜੋਂ ਆਪਣੀਆਂ ਵਿਦਵਤਾਪੂਰਨ ਸੂਝਾਂ ਸਾਂਝੀਆਂ ਕੀਤੀਆਂ | ਇਸ ਮੌਕੇ ਮੈਨੇਜਮੈਂਟ, ਪਿ੍ੰਸੀਪਲ ਅਤੇ ਫੈਕਲਟੀ ਮੈਂਬਰਾਂ ਨੇ ਲੇਖਕ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਵਧਾਈ ਦਿੱਤੀ ਅਤੇ ਸਮਾਗਮ ਦੀ ਮੇਜ਼ਬਾਨੀ ਕਰਨ 'ਤੇ ਮਾਣ ਪ੍ਰਗਟ ਕੀਤਾ |