16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੇਂਦਰ ਸਰਕਾਰ ਦੀਆਂ ਗਰੀਬ ਵਿਰੋਧੀ ਨੀਤੀਆਂ ਖਿਲਾਫ਼ ਆਤਮ ਨਗਰ 'ਚ ਆਮ ਆਦਮੀ ਪਾਰਟੀ ਦੀ ਮੀਟਿੰਗ <br/>

ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਅਗਰਵਾਲ ਅਤੇ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਬੇਟੇ ਐਡਵੋਕੇਟ ਸਰਤਾਜ ਸਿੰਘ ਸਿੱਧੂ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੋ ਗਰੀਬ ਜਨਤਾ ਨੂੰ ਰਾਸ਼ਨ ਤੋਂ ਵਾਝਾਂ ਕਰਨ ਦੇ ਕਦਮ ਚੁੱਕੇ ਹਨ | ਉਸਦੇ ਸਬੰਧ ਵਿਚ ਹਲਕਾ ਆਤਮ ਨਗਰ ਦੇ ਵਾਰਡ ਨੰਬਰ 40 'ਚ ਮੀਟਿੰਗ ਕੀਤੀ ਗਈ | ਇਸ ਮੌਕੇ ਰਾਜ ਕੁਮਾਰ ਅਗਰਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਗਰੀਬ ਪਰਿਵਾਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਕੇਂਦਰ ਨੂੰ ਗਰੀਬ ਪਰਿਵਾਰਾਂ ਨਾਲ ਉਨ੍ਹਾਂ ਦੇ ਭੋਜਨ ਦੀ ਸੁਰੱਖਿਆ ਨਾਲ ਸਸਤੀ ਰਾਜਨੀਤੀ ਖੇਡਣ ਨਹੀਂ ਦੇਵੇਗੀ | ਅਸੀਂ ਆਪਣੇ ਲੋਕਾਂ ਲਈ ਇਕ ਜੁੱਟ ਹੋ ਕੇ ਲੜਾਂਗੇ | ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਆਪਣੇ ਪੰਜਾਬ ਵਾਸੀਆਂ ਦੇ ਹਰੇਕ ਦੁੱਖ ਸੁੱਖ ਨਾਲ ਖੜ੍ਹੀ ਹੈ |

ਪਿਛਲੀ ਖ਼ਬਰ ਵੈਟਰਨਰੀ ਸਟੂਡੈਂਟਸ ਯੂਨੀਅਨ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਇੰਟਰਨਸ਼ਿਪ ਭੱਤੇ ਵਿਚ ਵਾਧੇ ਸੰਬੰਧੀ ਮੰਗ ਪੱਤਰ ਸੌਂਪਿ... ਅਗਲੀ ਖ਼ਬਰ ਆਈ. ਪੀ. ਐਫ. ਸੀ. ਦੀ 13ਵੀਂ ਮੀਟਿੰਗ 'ਚ ਆਈ. ਪੀ. ਸਣੇ ਹੋਰ ਤਕਨੀਕ ਨੂੰ ਲੈ ਕੇ ਹੋਈਆਂ ਅਹਿਮ ਵਿਚਾਰਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।