16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਤਾਜਪੁਰ ਬੇਟ ਦੀ ਇਕਾਈ ਦਾ ਗਠਨ <br/>

ਅਜੀਤ ਡੈਸਕ 31-08-2025
ਭਮੀਆਂ ਕਲਾਂ, 30 ਅਗਸਤ (ਜਤਿੰਦਰ ਭੰਬੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਤਾਜਪੁਰ ਬੇਟ ਦੀ ਇਕਾਈ ਦਾ ਗਠਨ ਕੁਹਾੜਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਰਹਿਨੁਮਾਈ ਹੇਠ ਤਾਜਪੁਰ ਬੇਟ ਵਿਖੇ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਸੀਨੀਅਰ ਆਗੂ ਅਜਮੇਰ ਸਿੰਘ ਮੇਹਲੋਂ ਦੀ ਅਗਵਾਈ ਹੇਠ ਤਾਜਪੁਰ ਬੇਟ ਪਿੰਡ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ਧਰਮਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਗਰੇਵਾਲ, ਤਨਵੀਰ ਸਿੰਘ ਗਰੇਵਾਲ, ਯੁਵਰਾਜ ਸਿੰਘ ਗਰੇਵਾਲ, ਸੁਖਬੀਰ ਸਿੰਘ ਸਿੱਧੂ, ਗੁਰਸਿਮਰਨ ਸਿੰਘ ਗਰੇਵਾਲ, ਮਨਕਰਨ ਸਿੰਘ ਗਰੇਵਾਲ, ਜਤਿੰਦਰ ਸਿੰਘ ਸਿੱਧੂ, ਅਰਸ਼ਦੀਪ ਸਿੰਘ ਗਰੇਵਾਲ, ਦਵਿੰਦਰ ਸਿੰਘ ਸਿੱਧੂ, ਤਜਿੰਦਰ ਸਿੰਘ ਸਿੱਧੂ, ਗੁਰਮਨਪ੍ਰੀਤ ਸਿੰਘ ਸਿੱਧੂ ਨੂੰ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਯੂਨੀਅਨ ਆਗੂਆਂ ਵਲੋਂ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ ਅਤੇ ਕਿਸਾਨਾਂ ਨੂੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਅਪੀਲ ਕੀਤੀ ਗਈ | ਇਸ ਮੌਕੇ ਜਗਰਾਜ ਸਿੰਘ ਪੰਧੇਰ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਤੁੰਗ ਸੀਨੀਅਰ ਮੀਤ ਪ੍ਰਧਾਨ, ਰਵਿੰਦਰ ਸਿੰਘ ਮੀਤ ਪ੍ਰਧਾਨ, ਸਿਮਰਨਜੀਤ ਸਿੰਘ ਖਜਾਨਚੀ, ਚੰਨਾ ਜੰਡਿਆਲੀ ਸਕੱਤਰ, ਹਰਵਿੰਦਰ ਜੰਡਿਆਲੀ, ਜਗਮੋਹਨ ਸਿੰਘ ਜੰਡਿਆਲੀ, ਮਨਜੀਤ ਸਿੰਘ ਜੰਡਿਆਲੀ, ਗੁਰਦੀਪ ਸਿੰਘ ਗਰਚਾ, ਹਰਕੀਰਤ ਸਿੰਘ ਗਰਚਾ, ਰਣਧੀਰ ਸਿੰਘ ਗਰਚਾ, ਜੀਤੀ ਗਰਚਾ, ਹਰਪ੍ਰੀਤ ਸਿੰਘ ਗਰਚਾ, ਕੁਵਰਜੀਤ ਸਿੰਘ ਚੀਮਾ, ਕੁਲਦੀਪ ਸਿੰਘ ਗਰੇਵਾਲ ਅਤੇ ਗੁਰਪ੍ਰੀਤ ਸਿੰਘ ਗਰੇਵਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 2025 ਦੀ ਮਸ਼ਾਲ ਰਿਲੇਅ ਲੁਧਿਆਣਾ ਵਿਚ ਸਫਲਤਾਪੂਰਵਕ ਕੱਢੀ ਗਈ <br/> ਅਗਲੀ ਖ਼ਬਰ ਬਿਜਲੀ ਦੀਆਂ ਤਾਰਾਂ ਤੇ ਟਰਾਂਸਫ਼ਾਰਮਰਾਂ 'ਤੇ ਅੱਧ ਡਿੱਗੇ ਦਰੱਖ਼ਤ ਨਾਲ ਵਾਪਰ ਸਕਦਾ ਹੈ ਵੱਡਾ ਹਾਦਸਾ! <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।