ਭਾਮੀਆਂ ਕਲਾਂ/ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਸੂਬਾ ਵਾਸੀਆਂ ਨਾਲ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕਰਕੇ ਸੱਤਾ ਵਿਚ ਆਈ ਆਪ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਤੋਂ ਲੋਕ ਬੇਹੱਦ ਦੁਖੀ ਹਨ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਮਰਵਾਹਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀਆਂ ਲਈ ਧਰਨੇ ਦੇਣ ਲਈ ਮਜਬੂਰ ਹੋਣਾ ਪਿਆ ਹੈ, ਸਰਕਾਰ ਵਲੋਂ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦੇਣ ਵਾਲਾ ਵਾਅਦਾ ਫਾਈਲਾਂ 'ਚ ਹੀ ਰੁਲ ਗਿਆ ਹੈ, ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਨਸ਼ਾ ਘਰ ਘਰ ਤੱਕ ਪਹੁੰਚ ਗਿਆ ਹੈ, ਸੜਕਾਂ ਦੇ ਹਾਲਾਤ ਬਦ ਤੋਂ ਬਦਤਰ ਹੋਏ ਪਏ ਹਨ, ਜਿਸ ਕਾਰਨ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹੱਲ, ਸੀਵਰੇਜ ਸਿਸਟਮ ਪੂਰੀ ਤਰ੍ਹਾਂ ਨਾਲ ਠੱਪ ਹੋ ਕੇ ਰਹਿ ਗਿਆ ਹੈ | ਇਹ ਸਭ ਕੁੱਝ ਦੇਖਦੇ ਹੋਏ ਲੋਕਾਂ ਦਾ ਮੋਹ ਹੁਣ ਆਪ ਸਰਕਾਰ ਤੋਂ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕਾ ਹੈ | ਮਰਵਾਹਾ ਨੇ ਕਿਹਾ ਕਿ ਲੋਕ ਹੁਣ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਕੰਮਾਂ ਨੂੰ ਯਾਦ ਕਰ ਰਹੇ ਹਨ ਅਤੇ 2027 ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਆਪ ਸਰਕਾਰ ਨੂੰ ਚੱਲਦਾ ਕੀਤਾ ਜਾ ਸਕੇ |