15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਿਹਤ ਵਿਭਾਗ ਨੇ ਹੜ੍ਹਾਂ ਦੇ ਸੰਭਾਵਿਤ ਖ਼ਤਰੇ ਨੂੰ ਦੇਖਦਿਆਂ ਕੀਤੇ ਪੁਖ਼ਤਾ ਪ੍ਰਬੰਧ-ਡਾ. ਰਮਨਦੀਪ

ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਡਾ. ਤਰਲੋਚਨ ਸਿੰਘ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਜ਼ਿਲੇ੍ਹ ਭਰ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਦੇ ਖ਼ਤਰੇ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਵਿਭਾਗ ਵਲੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਵੀ ਕੀਤੇ ਜਾ ਰਹੇ ਹਨ | ਅੱਜ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਦੀ ਟੀਮ ਵਲੋਂ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਦਾਣਾ ਮੰਡੀ ਅਤੇ ਸਬਜ਼ੀ ਮੰਡੀ ਸਲੇਮ ਟਾਬਰੀ ਵਿਖੇ ਦੁਕਾਨਦਾਰਾਂ ਅਤੇ ਪੱਲੇਦਾਰਾਂ ਨੂੰ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਹਨਾਂ ਮੰਡੀਆਂ ਵਿਚ ਹਰ ਰੋਜ਼ ਹਜ਼ਾਰਾਂ ਲੋਕ ਖਰੀਦੋ-ਫਰੋਖ਼ਤ ਕਰਨ ਲਈ ਆਉਂਦੇ ਹਨ | ਇੱਥੇ ਲੋਕਾਂ ਦੀ ਭੀੜ, ਖਾਣ-ਪੀਣ ਵਾਲੀਆਂ ਵਸਤਾਂ, ਪਸ਼ੂਆਂ ਦੀ ਆਵਾਜਾਈ ਅਤੇ ਗੰਦਗੀ ਦੇ ਕਾਰਨ ਕਈ ਕਿਸਮ ਦੀਆਂ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ | ਇਸ ਲਈ ਆਮ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਪਣੇ ਆਪ ਨੂੰ ਤੇ ਆਪਣੇ ਪਰਿਵਾਰ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾ ਸਕਣ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਸਭ ਤੋਂ ਵੱਧ ਖ਼ਤਰਾ ਡੇਂਗੂ, ਮਲੇਰੀਆ, ਟਾਈਫ਼ਾਈਡ, ਕਾਲਰਾ, ਫੂਡ ਪੁਆਇਜ਼ਨਿੰਗ ਅਤੇ ਚਮੜੀ ਨਾਲ ਜੁੜੀਆਂ ਬਿਮਾਰੀਆਂ ਦਾ ਹੁੰਦਾ ਹੈ ਅਤੇ ਖੜ੍ਹਾ ਪਾਣੀ, ਗੰਦੇ ਨਾਲੇ ਅਤੇ ਕੂੜੇ ਦੇ ਢੇਰ ਮੱਛਰਾਂ ਦੀ ਪੈਦਾਵਾਰ ਨੂੰ ਵਧਾਉਂਦੇ ਹਨ | ਇਹ ਮੱਛਰ ਡੇਂਗੂ ਅਤੇ ਮਲੇਰੀਆ ਵਰਗੀਆਂ ਖਤਰਨਾਕ ਬਿਮਾਰੀਆਂ ਦਾ ਕਾਰਨ ਬਣਦੇ ਹਨ |

ਪਿਛਲੀ ਖ਼ਬਰ ਸਟੱਡੀ ਸਰਕਲ ਦੇ ਪੀ.ਏ.ਯੂ. ਯੂਨਿਟ ਵਲੋਂ ਨਵੇਂ ਮੈਂਬਰ ਵਿਦਿਆਰਥੀਆਂ ਨੂੰ 'ਜੀ ਆਇਆਂ' ਕਹਿਣ ਲਈ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬੈਂਸ ਅਤੇ ਕਲੇਰ ਨੇ ਕੀਤਾ ਵਾਰਡ ਨੰ. 45 ਅਤੇ 31 ਦੇ ਸਾਂਝੇ ਕਾਂਗਰਸ ਪਾਰਟੀ ਦੇ ਦਫ਼ਤਰ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।