29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਹਥਿਆਰਬੰਦ ਲੁਟੇਰਾ ਨੌਜਵਾਨ ਤੋਂ ਮੋਬਾਈਲ ਤੇ ਹੋਰ ਸਾਮਾਨ ਲੁੱਟ ਕੇ ਹੋਇਆ ਫ਼ਰਾਰ <br/>

ਅਜੀਤ ਡੈਸਕ 20-09-2025

  ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਵਿਚ ਅੱਜ ਦਿਨ ਦਿਹਾੜੇ ਇਕ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰਾ ਪ੍ਰਵਾਸੀ ਮਜ਼ਦੂਰ ਤੋਂ ਉਸ ਦਾ ਮੋਬਾਈਲ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਿਆ | ਪੀੜਤ ਆਲਮ ਨੇ ਦੱਸਿਆ ਕਿ ਉਹ ਅੱਜ ਦੁਪਹਿਰ ਸਾਈਕਲ 'ਤੇ ਸ਼ਿਮਲਾਪੁਰੀ ਦੀ ਗਲੀ ਨੰਬਰ ਇਕ ਵਿਚ ਜਾ ਰਿਹਾ ਸੀ ਕਿ ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਉਸ ਨੂੰ ਰੋਕ ਲਿਆ ਤੇ ਉਸ ਪਾਸੋਂ ਨਕਦੀ ਤੇ ਹੋਰ ਸਾਮਾਨ ਦੀ ਮੰਗ ਕੀਤੀ, ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਲੁਟੇਰੇ ਨੇ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਦਾ ਮੋਬਾਈਲ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਿਆ | ਆਲਮ ਨੇ ਦੱਸਿਆ ਕਿ ਉਸ ਨੇ ਰੋਲਾ ਵੀ ਪਾਇਆ, ਪਰ ਕਿਸੇ ਨੇ ਉਸ ਦੀ ਮਦਦ ਨਹੀਂ ਕੀਤੀ | ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਨੇ ਉੱਥੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ, ਜਿਸ 'ਚ ਇਹ ਸਾਰੀ ਘਟਨਾ ਕੈਦ ਹੋ ਗਈ ਹੈ | ਇਸ ਆਧਾਰ 'ਤੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਕਾਬੂ <br/> ਅਗਲੀ ਖ਼ਬਰ ਬਹੁ ਚਰਚਿਤ ਕਾਰੋਬਾਰੀ ਪਿ੍ੰਕਲ ਮੁੜ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।