29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਵਿਧਾਇਕਾ ਛੀਨਾ ਵਲੋਂ ਢੰਡਾਰੀ 'ਚ ਆਧੁਨਿਕ ਖੇਡ ਪਾਰਕ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ <br/>

ਅਜੀਤ ਡੈਸਕ 20-09-2025
ਢੰਡਾਰੀ ਕਲਾਂ/ਲੁਧਿਆਣਾ, 19 ਸਤੰਬਰ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਅਨੇਕਾਂ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਬਹੁਤ ਸਾਰੇ ਖੇਡ ਪਾਰਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਵਲੋਂ ਢੰਡਾਰੀ ਵਿਖੇ ਆਧੁਨਿਕ ਖੇਡ ਪਾਰਕ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਕੀਤਾ | ਵਿਧਾਇਕਾ ਛੀਨਾ ਨੇ ਕਿਹਾ ਕਿ ਇਹ ਖੇਡ ਪਾਰਕ ਦਾ ਕੰਮ ਅੰਤਿਮ ਛੋਹਾਂ 'ਤੇ ਹੈ ਅਤੇ ਜਲਦ ਇਸ ਨੂੰ ਲੋਕ ਅਰਪਿਤ ਕੀਤਾ ਜਾਵੇਗਾ | ਵਿਧਾਇਕਾ ਛੀਨਾ ਨੇ ਕਿਹਾ ਕਿ ਬੈਡਮਿੰਟਨ ਖਿਡਾਰੀਆਂ ਦੀ ਚਿਰੋਕਣੀ ਮੰਗ ਪੂਰੀ ਹੋਣ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਇਹ ਅਤਿ-ਆਧੁਨਿਕ ਸਪੋਰਟਸ ਪਾਰਕ ਇਲਾਕੇ ਦੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗ ਨਾਗਰਿਕਾਂ ਲਈ ਜਿੱਥੇ ਖਿੱਚ ਦਾ ਕੇਂਦਰ ਹੋਵੇਗਾ, ਉੱਥੇ ਸਰੀਰਕ ਤੰਦਰੁਸਤੀ ਲਈ ਵੀ ਲਾਹੇਵੰਦ ਸਿੱਧ ਹੋਵੇਗਾ | ਵਿਧਾਇਕਾ ਛੀਨਾ ਨੇ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿਚ ਮੋਹਰੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ | ਇਸ ਮੌਕੇ ਸੀਨੀਅਰ ਆਗੂ ਸੁਖਦੇਵ ਸਿੰਘ ਗਰਚਾ, ਕੁਲਦੀਪ ਧੀਂਗਾਨ, ਧਰਮਪਾਲ ਅਗਰਵਾਲ, ਸਤਵਿੰਦਰ ਬੰਨੀ, ਰਾਜੂ ਬੇਕਰੀ, ਭੰਵਰਜੀਤ, ਕਿਸ਼ਨ ਕੁਮਾਰ, ਬਲਜੀਤ ਸਿੰਘ ਗਰਚਾ, ਕੁਲਵੰਤ ਸਿੰਘ ਗਰੇਵਾਲ, ਹਰਪ੍ਰੀਤ ਕੰਗ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਾਪਰਟੀ ਟੈਕਸ ਸਟਾਫ ਨੇ ਛੁੱਟੀਆਂ 'ਚ ਓਵਰ ਟਾਈਮ ਕੰਮ ਦੀ ਤਨਖਾਹ ਨੰੂ ਲੈ ਕੇ ਕਮਿਸ਼ਨਰ ਨੰੂ ਦਿੱਤਾ ਮੰਗ ਪੱਤਰ <br/>... ਅਗਲੀ ਖ਼ਬਰ ਰਾਹੁਲ ਗਾਂਧੀ ਨੇ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬੀਆਂ ਨਾਲ ਦੁੱਖ ਵੰਡਾਇਆ-ਬਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।