29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

ਅਜੀਤ ਡੈਸਕ 20-09-2025
ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮ ਹੜ੍ਹ ਪੀੜਿਤਾਂ ਦੀ ਮਦਦ ਲਈ ਕਰਵਾਏ ਗਏ ਸਨ | ਇਨ੍ਹਾਂ ਸਮਾਗਮਾਂ ਵਿਚ ਭਾਈ ਰਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਉਂਕਾਰ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਸ਼ੁੱਭਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਪਲਵਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਅਨੰਦਪੁਰੀ, ਭਾਈ ਤੇਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕੀਤਾ | ਸੰਗਤਾਂ ਵਲੋਂ ਹੜ੍ਹ ਪੀੜਿਤ ਪਰਿਵਾਰਾਂ ਦੀ ਮਦਦ ਲਈ ਬੇਅੰਤ ਮਾਇਆ ਦੀ ਸੇਵਾ ਕੀਤੀ ਗਈ | ਇਸ ਮੌਕੇ ਗੁਰਮੀਤ ਸਿੰਘ ਪ੍ਰਧਾਨ, ਜਰਨੈਲ ਸਿੰਘ ਜਨਰਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਮੋਹਿੰਦਰਪਾਲ ਸਿੰਘ ਧਵਨ, ਗੁਰਮਿੰਦਰ ਸਿੰਘ ਬਤਰਾ, ਗੁਰਚਰਨ ਸਿੰਘ ਚੰਨ, ਹਰਸ਼ਰਨ ਸਿੰਘ ਪਾਹਵਾ, ਦਰਸ਼ਨ ਸਿੰਘ ਦਰਸ਼ੀ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਕਾਲੜਾ, ਚਰਨਜੀਤ ਸਿੰਘ, ਅਮਨਪ੍ਰੀਤ ਸਿੰਘ ਅਮਨ, ਤੇਜਿੰਦਰਪਾਲ ਸਿੰਘ, ਰਛਪਾਲ ਸਿੰਘ, ਹਰਮਿੰਦਰ ਸਿੰਘ ਬਿੱਟੂ, ਰਮਨਦੀਪ ਸਿੰਘ,ਹਰਸ਼ਰਨ ਸਿੰਘ ਪਾਹਵਾ, ਜਸਵਿੰਦਰ ਸਿੰਘ ਹੈਪੀ, ਤਰਨਜੀਤ ਸਿੰਘ ਭੁਪਿੰਦਰਪਲ ਸਿੰਘ ਪ੍ਰਭੂ, ਸੰਦੀਪ ਸਿੰਘ, ਹਰਕੀਰਤ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ ਹੈਪੀ, ਹਰਵਿੰਦਰ ਸਿੰਘ ਕਾਲਾ, ਹਰਪ੍ਰੀਤ ਸਿੰਘ ਟਿੰਕੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਧਾਰੀਵਾਲ ਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ਸੰਬੰਧੀ ਏ.ਡੀ.ਸੀ. ਜਨਰਲ ਨੇ ਕੀਤਾ ਦੌਰਾ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮੁਫ਼ਤ ਮੈਡੀਕਲ ਟੈਸਟ ਕਰਨ ਲਈ ਗਾਬੜੀਆ ਦੀ ਰਹਿਨੁਮਾਈ ਹੇਠ ਦੋ ਬੱਸਾਂ ਸ਼੍ਰੋਮਣੀ ਅਕਾਲੀ ਦਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।