ਲੁਧਿਆਣਾ, 19 ਸਤੰਬਰ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੁਮੈਨ ਦੇਖ ਕਰਵਾ ਟੈਲੰਟ ਹੰਟ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਤਮ-ਭਰੋਸੇ ਅਤੇ ਜੋਸ਼ ਨਾਲ ਆਪਣੀਆਂ ਕਲਾਵਾਂ ਦਾ ਪ੍ਰਦਰਸ਼ਨ ਕੀਤਾ | ਇਹ ਸਮਾਗਮ ਡਾ. ਅਵਨਿੰਦਰ ਪ੍ਰੀਤ ਸਿੰਘ ਅਤੇ ਡਾ. ਏਕਤਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਨ੍ਹਾਂ ਨੇ ਇਸ ਦੇ ਸੁਚੱਜੇ ਆਯੋਜਨ ਵਿਚ ਕੇਂਦਰੀ ਭੂਮਿਕਾ ਨਿਭਾਈ | ਡਾ. ਅਵਨਿੰਦਰ ਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਇਹ ਤਰ੍ਹਾਂ ਦੇ ਸਮਾਗਮ ਨਾ ਸਿਰਫ਼ ਵਿਦਿਆਰਥੀਆਂ ਨੂੰ ਆਪਣਾ ਟੈਲੰਟ ਦਰਸਾਉਣ ਦਾ ਮੌਕਾ ਦਿੰਦੇ ਹਨ, ਸਗੋਂ ਦੂਜਿਆਂ ਨੂੰ ਵੀ ਆਪਣੀ ਲੁਕਵੀਂ ਸਮਰਥਾ ਨੂੰ ਖੋਜਣ ਅਤੇ ਸਾਂਝਾ ਕਰਨ ਲਈ ਪ੍ਰੇਰਿਤ ਕਰਦੇ ਹਨ | ਕਾਰਜਕਾਰੀ ਪਿ੍ੰਸੀਪਲ ਡਾ. ਤਿ੍ਪਤਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਸਤੁਤੀਆਂ ਲਈ ਵਧਾਈ ਦਿੱਤੀ ਅਤੇ ਇਸ ਸਮਾਗਮ ਦੀ ਸਫਲਤਾ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਦੀ ਸਾਰਥਕਤਾ ਕੀਤੀ |