ਲੁਧਿਆਣਾ, 19 ਨਵੰਬਰ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਆਏ ਹੜ੍ਹ ਪ੍ਰਭਾਵਿਤ ਇਲਾਕਿਆਂ ਵਾਲੇ ਸਕੂਲਾਂ 'ਚ ਪੜ੍ਹਨ ਵਾਲੇ ਦਸਵੀਂ, ਬਾਰ੍ਹਵੀਂ ਵਾਲੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ ਫੀਸ ਜੋ ਕਿ ਦਸਵੀਂ ਦੀ 1720 ਰੁਪਏ ਅਤੇ ਬਾਰ੍ਹਵੀਂ ਦੀ 2170 ਰੁਪਏ ਹੈ | ਇਹ ਪ੍ਰੀਖਿਆ ਫੀਸ ਮਾਫ ਕੀਤੀ ਜਾਵੇ ਤਾਂ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕੁੱਝ ਰਾਹਤ ਮਿਲ ਸਕੇ ਅਤੇ ਵਿਦਿਆਰਥੀ ਆਪਣੀ ਪੜ੍ਹਾਈ ਬਿਨਾਂ ਕਿਸੇ ਮਾਨਸਿਕ ਦਬਾਅ ਤੋਂ ਪੂਰੀ ਕਰ ਸਕਣ ਅਤੇ ਕਿਸੇ ਵੀ ਵਿਦਿਆਰਥੀ ਨੂੰ ਬੋਰਡ ਪ੍ਰੀਖਿਆ ਫੀਸ ਕਰਕੇ ਪੜ੍ਹਾਈ ਛੱਡਣ ਲਈ ਮਜਬੂਰ ਨਾ ਹੋਣਾ ਪਵੇ | ਇਸ ਮੌਕੇ ਅਮਰਜੀਤ ਸਿੰਘ ਘੁਡਾਣੀ, ਦਵਿੰਦਰ ਸਿੰਘ ਗੁਰੂ, ਗੁਰਜੇਪਾਲ ਸਿੰਘ, ਜਗਦੀਪ ਸਿੰਘ, ਹਰਦੀਪ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਆਦਿ ਮੌਜੂਦ ਸਨ |