28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸਿੱਖ ਨੌਜਵਾਨ ਸੇਵਾ ਸੁਸਾਇਟੀ ਵਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਹਰ ਸੰਭਵ ਸਹਾਇਤਾ-ਮਨਿੰਦਰ ਆਹੂਜਾ <br/>

ਅਜੀਤ ਡੈਸਕ 20-09-2025
ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਪਿੰਡਾਂ ਵਿਚ ਜਿੱਥੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਵਲੋਂ ਪੀੜਤ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ, ਉਥੇ ਹੀ ਸਿੱਖ ਨੌਜਵਾਨ ਸੇਵਾ ਸੁਸਾਇਟੀ ਵਲੋਂ ਵੀ ਹੜ੍ਹ ਪੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਆਹੂਜਾ ਨੇ ਦੱਸਿਆ ਕਿ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਸਦਕਾ ਉਨਾਂ ਦੀ ਟੀਮ ਵਲੋਂ ਪਿਛਲੇ 25-30 ਦਿਨਾਂ ਤੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੁੱਕਾ ਰਾਸ਼ਨ, ਮੈਡੀਕਲ ਕਿੱਟਾਂ, ਤਰਪਾਲਾਂ ਆਦਿ ਵੰਡੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਹੁਣ ਸੁਸਾਇਟੀ ਵਲੋਂ ਨਵਾਂ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਫੋਲਡਿੰਗ ਮੰਜੇ, ਗੱਦੇ, ਬਿਸਤਰੇ ਅਤੇ ਗਰਮ ਸ਼ਾਲਾਂ ਆਦਿ ਸੇਵਾ ਦੇ ਰੂਪ ਵਿਚ ਪਹੁੰਚਾਏ ਜਾ ਰਹੇ ਹਨ | ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਵੀ ਚੀਜ ਦੀ ਲੋੜ ਹੋਵੇ ਉਨ੍ਹਾਂ ਨਾਲ ਸੰਪਰਕ ਕਰਨ ਤਾਂ ਜੋ ਉਨ੍ਹਾਂ ਤੱਕ ਲੋੜੀਂਦਾ ਸਮਾਨ ਪਹੁੰਚਾਇਆ ਜਾ ਸਕੇ | ਇਸ ਮੌਕੇ ਕੌਂਸਲਰ ਸਿਮਰਨਜੀਤ ਸਿੰਘ ਸਿੰਮੂ ਨੇ ਸੁਸਾਇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਕੌਂਸਲਰ ਸਿਮਰਨਜੀਤ ਸਿੰਘ ਸਿੰਮੂ, ਰਾਜਵੰਤ ਸਿੰਘ ਵੋਹਰਾ, ਗੁਰਮੀਤ ਸਿੰਘ ਰੋਮੀ, ਹਰਿੰਦਰਪਾਲ ਸਿੰਘ ਲੱਕੀ, ਦਵਿੰਦਰ ਸਿੰਘ ਪੱਪੂ, ਹਰਮਨ ਟ੍ਰੇਡਰਜ਼, ਮਨਿੰਦਰਪਾਲ ਸਿੰਘ ਸੋਨੂੰ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਐਸ. ਡੀ. ਐਮ. ਵਲੋਂ ਝੋਨੇ ਦੇ ਸੀਜਨ ਨੂੰ ਲੈ ਕੇ ਦਾਣਾ ਮੰਡੀ ਦਾ ਦੌਰਾ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ਦੇ ਬੱਚਿਆਂ ਦੀ ਬੋਰਡ ਪ੍ਰੀਖਿਆ ਫੀਸ ਮਾਫ ਕੀਤੀ ਜਾਵੇ-ਢਿਲੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।