24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸਵਰਨਕਾਰ ਦੇ ਸ਼ੋਰੂਮ ਤੋਂ ਨੌਜਵਾਨ ਲੱਖਾਂ ਦੇ ਗਹਿਣੇ ਚੋਰੀ ਕਰਕੇ ਹੋਇਆ ਫ਼ਰਾਰ

ਅਜੀਤ ਡੈਸਕ 20-09-2025

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 8 ਦੇ ਘੇਰੇ ਅੰਦਰ ਪੈਂਦੇ ਜਵੈਲਬੋਕਸ ਜਿਉਲਰ ਤੋਂ ਇਕ ਨੌਜਵਾਨ ਲੱਖਾਂ ਰੁਪਏ ਮੁੱਲ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਨੇ ਇਸ ਸਬੰਧੀ ਸ਼ੋਰੂਮ ਦੇ ਮੈਨੇਜਰ ਚੇਤਨ ਚੋਪੜਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਸ਼ੋਰੂਮ 'ਤੇ ਇਕ ਨੌਜਵਾਨ ਆਇਆ, ਜਿਸ ਨੇ ਸੇਲਜ਼ਮੈਨ ਗੁਰਪ੍ਰਤਾਪ ਸਿੰਘ ਨੂੰ ਮੁੰਦਰੀਆਂ ਦਿਖਾਉਣ ਲਈ ਕਿਹਾ | ਉਸ ਨੇ ਦੱਸਿਆ ਕਿ ਨੌਜਵਾਨ ਨੇ ਸੇਲਜ਼ਮੈਨ ਨੂੰ 2000 ਰੁਪਏ ਦਿੱਤੇ ਅਤੇ ਕਿਹਾ ਕਿ ਉਹ ਬਾਕੀ ਦੇ ਪੈਸੇ ਕੱਲ੍ਹ ਦੇ ਕੇ ਮੁੰਦਰੀ ਲੈ ਜਾਵੇਗਾ | ਇਸ ਦੌਰਾਨ ਜਦੋਂ ਨੌਜਵਾਨ ਦੇ ਜਾਣ ਤੋਂ ਬਾਅਦ ਸੇਲਜ਼ਮੈਨ ਨੇ ਸਟਾਕ ਚੈੱਕ ਕੀਤਾ ਤਾਂ ਉਸ ਵਿਚੋਂ ਦੋ ਹੀਰੇ ਦੀਆਂ ਮੁੰਦਰੀਆਂ ਚੋਰੀ ਹੋ ਚੁੱਕੀਆਂ ਸਨ | ਜਦੋਂ ਸੀ.ਸੀ. ਟੀਵੀ ਕੈਮਰੇ ਚੈੱਕ ਕੀਤੇ ਤਾਂ ਉਸ ਵਿਚ ਉਕਤ ਨੌਜਵਾਨ ਇਹ ਮੁੰਦਰੀਆਂ ਚੋਰੀ ਕਰਦਾ ਕੈਦ ਹੋ ਗਿਆ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਰੂਸ ਵਲੋਂ ਭਾਰਤ 'ਚ ਪਰਮਾਣੂ ਊਰਜਾ ਪਲਾਂਟ ਸਥਾਨੀਕਰਨ ਦੀ ਪੇਸ਼ਕਸ਼ ਅਗਲੀ ਖ਼ਬਰ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਫੂਕੀ ਸਰਕਾਰ ਦੀ ਅਰਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।