ਭਾਮੀਆਂ ਕਲਾਂ/ ਲੁਧਿਆਣਾ, 20 ਸਤੰਬਰ (ਜਤਿੰਦਰ ਭੰਬੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਸੂਬਾ ਮੁਖੀ ਦਰਸ਼ਨ ਪਾਲ ਦੇ ਦਿਸ਼ਾ ਨਿਰਦੇਸ਼ ਅਤੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਨੂੰ ਦੇਖਦੇ ਹੋਏ ਦਵਿੰਦਰ ਰਾਜਪੂਤ ਨੂੰ ਅਹਿਮ ਜ਼ਿੰਮੇਵਾਰੀ ਦਿੰਦੇ ਹੋਏ ਨਵੀਂ ਇਕਾਈ ਸਥਾਪਿਤ ਕਰਨ ਲਈ ਖ਼ਾਸੀ ਕਲਾਂ ਜ਼ਿਲ੍ਹਾ ਲੁਧਿਆਣਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਦੇਵਿੰਦਰ ਰਾਜਪੂਤ ਨੇ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਨਾਲ ਹੋਰ ਮੈਂਬਰਾਂ ਨੂੰ ਜੋੜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਉਂਦੀਆਂ ਮੁਸ਼ਕਿਲਾਂ ਅਤੇ ਹੋਰ ਸਮੱਸਿਆਵਾਂ ਨੂੰ ਹੱਲ ਕਰਨ ਲਈ ਪ੍ਰਸ਼ਾਸਨ ਨਾਲ ਰਾਬਤਾ ਕਰਕੇ ਮਾਮਲਿਆਂ ਨੂੰ ਹੱਲ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ |