17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਆਰੀਆ ਕਾਲਜ ਵਿਖੇ ਕਾਨਵੋਕੇਸ਼ਨ ਸਮਾਗਮ 'ਚ ਰਾਜਪਾਲ ਕਟਾਰੀਆ ਮੁੱਖ ਮਹਿਮਾਨ ਵਜੋਂ ਪਹੁੰਚੇ <br/>

ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਜਤਿੰਦਰ ਭੰਬੀ)-ਆਰੀਆ ਕਾਲਜ ਵਿਖੇ ਕਨਵੋਕੇਸ਼ਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਨੇ ਵੱਖ-ਵੱਖ ਵਿਸ਼ਿਆਂ ਦੇ ਹੋਣਹਾਰ 500 ਵਿਦਿਆਰਥੀਆਂ ਨੂੰ ਆਪਣੀਆਂ ਅਕਾਦਮਿਕ ਡਿਗਰੀਆਂ ਵੰਡੀਆਂ | ਇਸ ਮੌਕੇ ਐਮ.ਏ. ਰਾਜਨੀਤੀ ਸ਼ਾਸਤਰ, ਐਮ.ਏ. ਇਤਿਹਾਸ, ਐਮ.ਕਾਮ, ਪੀ.ਜੀ.ਡੀ.ਐਮ.ਐਮ, ਪੀ.ਜੀ.ਡੀ.ਸੀ.ਏ., ਐਮ.ਐਸ.ਸੀ. ਆਈ.ਟੀ., ਬੀ.ਬੀ.ਏ., ਬੀ.ਸੀ.ਏ., ਬੀ.ਕਾਮ, ਬੀ.ਐਸ.ਸੀ. ਅਤੇ ਬੀ.ਏ. ਸਮੇਤ ਕਈ ਵਿਸ਼ਿਆਂ ਦੇ ਵਿਦਿਆਰਥੀਆਂ ਨੂੰ ਉੱਘੇ ਪਤਵੰਤਿਆਂ ਦੀ ਮੌਜੂਦਗੀ ਵਿਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ | ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿ੍ੜ੍ਹਤਾ, ਅਨੁਸ਼ਾਸਨ ਅਤੇ ਜੀਵਨ ਭਰ ਸਿੱਖਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਮਝਾਇਆ ਕਿ ਸਿੱਖਿਆ ਨਾ ਸਿਰਫ਼ ਨਿੱਜੀ ਸਫਲਤਾ ਦਾ ਸਾਧਨ ਹੈ, ਸਗੋਂ ਸਮਾਜ ਅਤੇ ਰਾਸ਼ਟਰ ਦੀ ਤਰੱਕੀ ਪ੍ਰਤੀ ਇਕ ਜ਼ਿੰਮੇਵਾਰੀ ਵੀ ਹੈ | ਉਨ੍ਹਾਂ ਨੌਜਵਾਨਾਂ ਨੂੰ ਪ੍ਰਗਤੀਸ਼ੀਲ ਪੰਜਾਬ ਅਤੇ ਇਕ ਮਜ਼ਬੂਤ ਭਾਰਤ ਬਣਾਉਣ ਲਈ ਹਰ ਪੱਖੋਂ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ | ਪ੍ਰੋਗਰਾਮ ਦੇ ਆਰੰਭ ਵਿਚ ਪਿ੍ੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਸੰਸਥਾ ਦੀਆਂ ਪ੍ਰਾਪਤੀਆਂ, ਨਵੀਆਂ ਅਕਾਦਮਿਕ ਪਹਿਲਕਦਮੀਆਂ, ਖੋਜ ਯੋਗਦਾਨਾਂ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਨੂੰ ਉਜਾਗਰ ਕਰਦੇ ਹੋਏ ਸਾਲਾਨਾ ਰਿਪੋਰਟ ਪੇਸ਼ ਕੀਤੀ | ਇਸ ਮੌਕੇ ਪ੍ਰਧਾਨ ਸੁਦਰਸ਼ਨ ਸ਼ਰਮਾ, ਉਪ ਪ੍ਰਧਾਨ ਅਸ਼ੋਕ ਪਰੂਥੀ ਤੇ ਸਕੱਤਰ ਡਾ. ਐਸ.ਐਮ. ਸ਼ਰਮਾ ਨੇ ਸੰਸਥਾ ਦੀ ਸਾਖ ਨੂੰ ਬਰਕਰਾਰ ਰੱਖਣ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਈਸਟਮੈਨ ਇੰਡਸਟਰੀਜ਼ ਦੇ ਚੇਅਰਮੈਨ ਜਗਦੀਸ਼ ਰਾਏ ਸਿੰਘਲ ਨੇ ਸਮਾਗਮ ਦੇ ਦੂਜੇ ਸੈਸ਼ਨ ਦੀ ਪ੍ਰਧਾਨਗੀ ਕੀਤੀ |

ਪਿਛਲੀ ਖ਼ਬਰ ਗੁਰਦੇ ਅਤੇ ਪਿਸ਼ਾਬ ਨਾਲ ਜੁੜੀਆਂ ਸਮੱਸਿਆਵਾਂ ਸੰਬੰਧੀ ਮੁਫ਼ਤ ਜਾਂਚ ਕੈਂਪ <br/> ਅਗਲੀ ਖ਼ਬਰ ਦਵਿੰਦਰ ਰਾਜਪੂਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਇਕਾਈ ਖ਼ਾਸੀ ਕਲਾਂ ਦੇ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।