17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>

ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਭਾਈ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦਿੰਦੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ | ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਕੀਰਤਨੀ ਜਥੇ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਹਰਮੀਤ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਹਰਵਿੰਦਰ ਸਿੰਘ ਕੋਹਲੀ, ਭੁਪਿੰਦਰ ਸਿੰਘ ਜੁਨੇਜਾ, ਅਵਤਾਰ ਸਿੰਘ ਬੀ.ਕੇ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ <br/> ਅਗਲੀ ਖ਼ਬਰ ਗੁਰਦੇ ਅਤੇ ਪਿਸ਼ਾਬ ਨਾਲ ਜੁੜੀਆਂ ਸਮੱਸਿਆਵਾਂ ਸੰਬੰਧੀ ਮੁਫ਼ਤ ਜਾਂਚ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।