17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਟੇਟ ਹੈਲਥ ਏਜੰਸੀ ਨੇ ਲੁਧਿਆਣਾ ਦੇ 2 ਪ੍ਰਾਈਵੇਟ ਹਸਪਤਾਲਾਂ 'ਚ ਕੀਤੀ ਅਚਾਨਕ ਜਾਂਚ <br/>

ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਡਾ. ਤਰਲੋਚਨ ਸਿੰਘ)-ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਤੇ ਪਾਰਦਰਸ਼ੀ ਤਰੀਕੇ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਲਾਭ ਮਿਲਣਾ ਯਕੀਨੀ ਬਣਾਉਣ ਲਈ ਸਟੇਟ ਹੈਲਥ ਏਜੰਸੀ, ਪੰਜਾਬ ਦੀ ਵਿਸ਼ੇਸ਼ ਟੀਮ ਵਲੋਂ ਲੁਧਿਆਣਾ ਜ਼ਿਲੇ੍ਹ ਦੇ ਦੋ ਪ੍ਰਾਈਵੇਟ ਹਸਪਤਾਲਾਂ ਵਿਚ ਅਚਾਨਕ ਜਾਂਚ ਕੀਤੀ ਗਈ | ਜਾਂਚ ਦੌਰਾਨ ਹਸਪਤਾਲਾਂ ਦੇ ਇਲਾਜ ਸਬੰਧੀ ਰਿਕਾਰਡਾਂ ਦੀ ਤਫ਼ਸੀਲ ਨਾਲ ਪੜਤਾਲ ਕੀਤੀ ਗਈ, ਲਾਭਪਾਤਰੀ ਮਰੀਜ਼ਾਂ ਦੇ ਡਾਟਾ ਦੀ ਪੁਸ਼ਟੀ ਕੀਤੀ ਗਈ ਅਤੇ ਮੌਜੂਦ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਇਹ ਯਕੀਨੀ ਕੀਤਾ ਗਿਆ ਕਿ ਉਨ੍ਹਾਂ ਨੂੰ ਯੋਜਨਾ ਅਧੀਨ ਸਮੇਂ ਸਿਰ, ਗੁਣਵੱਤਾ ਸਮੇਤ ਸਹੂਲਤਾਂ ਪ੍ਰਦਾਨ ਹੋ ਰਹੀਆਂ ਹਨ | ਇਸ ਟੀਮ ਦੀ ਅਗਵਾਈ ਡਾ. ਸੁਰਿੰਦਰ ਕੌਰ, ਡਿਪਟੀ ਸੀ.ਈ.ਓ. ਐਸ.ਐਚ.ਏ. ਪੰਜਾਬ ਵਲੋਂ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਚਨਬੱਧ ਹੈ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਹਰ ਇਕ ਲਾਭਪਾਤਰੀ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੇ ਹੱਕ ਦੇ ਫਾਇਦੇ ਲੈ ਸਕੇ | ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ਵਲੋਂ ਦਿੱਤੀਆਂ ਸੇਵਾਵਾਂ ਦੀ ਨਿਰੰਤਰ ਮਾਨੀਟਰਿੰਗ ਕੀਤੀ ਜਾ ਰਹੀ ਹੈ | ਅਚਾਨਕ ਜਾਂਚਾਂ ਰਾਹੀਂ ਨਾ ਸਿਰਫ਼ ਗੁਣਵੱਤਾ ਨੂੰ ਬਣਾਈ ਰੱਖਿਆ ਜਾਵੇਗਾ, ਸਗੋਂ ਲਾਭਪਾਤਰੀਆਂ ਦਾ ਭਰੋਸਾ ਵੀ ਮਜ਼ਬੂਤ ਹੋਵੇਗਾ | ਜਾਂਚ ਦੌਰਾਨ ਟੀਮ ਵਲੋਂ ਹਸਪਤਾਲ ਪ੍ਰਬੰਧਨ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਕਿ ਕੋਈ ਵੀ ਲਾਭਪਾਤਰੀ ਯੋਜਨਾ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਹਰ ਕੇਸ ਦੀ ਐਂਟਰੀ, ਇਲਾਜ ਅਤੇ ਭੁਗਤਾਨ ਪ੍ਰਕਿਰਿਆ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇ |

ਪਿਛਲੀ ਖ਼ਬਰ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪ੍ਰਾਪਰਟੀ ਡੀਲਰ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।