17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪੀ.ਏ.ਯੂ. ਕਿਸਾਨ ਮੇਲੇ 'ਚ ਖੇਤੀ ਕਾਰਜਾਂ ਲਈ ਸਨਮਾਨਿਤ ਹੋਣਗੇ ਅਗਾਂਹਵਧੂ ਕਿਸਾਨ <br/>

ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਜਤਿੰਦਰ ਭੰਬੀ)-ਪੀ.ਏ.ਯੂ. ਵਿਖੇ 26-27 ਸਤੰਬਰ ਨੂੰ ਹਾੜ੍ਹੀ ਦੀਆਂ ਫ਼ਸਲਾਂ ਲਈ ਲਗਾਏ ਜਾ ਰਹੇ ਕਿਸਾਨ ਮੇਲੇ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਸਮੇਂ ਮੰਚ ਤੋਂ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਬਾਰੇ ਗੱਲਬਾਤ ਕਰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਦਾ ਉਦੇਸ਼ ਹੋਰ ਕਿਸਾਨਾਂ ਨੂੰ ਵਿਗਿਆਨਕ ਖੇਤੀ ਨਾਲ ਜੋੜ ਕੇ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਕੱਲ੍ਹ ਉਦਘਾਟਨੀ ਸਮਾਰੋਹ ਦੌਰਾਨ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਨਮਾਨ ਦਿੱਤੇ ਜਾਣਗੇ | ਕਿਸਾਨ ਬੀਬੀਆਂ ਨੂੰ ਫ਼ਸਲਾਂ ਨਾਲ ਸੰਬੰਧਿਤ ਕਿੱਤਿਆਂ ਸਬੰਧੀ ਦਿੱਤਾ ਜਾਣ ਵਾਲਾ ਜਗਬੀਰ ਕੌਰ ਗਰੇਵਾਲ ਯਾਦਗਾਰੀ ਪੁਰਸਕਾਰ ਇਸ ਵਾਰ ਗੁਰਪ੍ਰੀਤ ਕੌਰ ਪਤਨੀ ਲਖਵਿੰਦਰ ਸਿੰਘ ਪਿੰਡ ਕਲਿਆਣ, ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਨੂੰ ਦਿੱਤਾ ਜਾ ਰਿਹਾ ਹੈ | ਖੇਤੀ ਵੰਨ-ਸੁਵੰਨਤਾ 'ਚ ਉਘਾ ਯੋਗਦਾਨ ਪਾਉਣ ਵਾਲੇ ਸਵੈ ਕਾਸ਼ਤਕਾਰ ਕਿਸਾਨਾਂ ਲਈ ਪ੍ਰਵਾਸੀ ਭਾਰਤੀ ਪੁਰਸਕਾਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਫ਼ਤਿਹਪੁਰ, ਬਲਾਕ ਭੂੰਗਾ ਦੇ ਅਗਾਂਹਵਧੂ ਕਿਸਾਨ ਮਨਪ੍ਰੀਤ ਸਿੰਘ ਸਪੁੱਤਰ ਸੁਰਿੰਦਰ ਸਿੰਘ ਨੂੰ ਦਿੱਤਾ ਜਾਵੇਗਾ | ਪੰਜਾਬ ਰਾਜ ਵਿਚ ਖੇਤ-ਫ਼ਸਲਾਂ ਦੇ ਸਵੈ-ਕਾਸ਼ਤਕਾਰ ਕਿਸਾਨਾਂ ਲਈ ਨਿਯਤ ਕੀਤਾ ਗਿਆ ਦਲੀਪ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਇਸ ਵਾਰੀ ਸੁਖਤਾਰ ਸਿੰਘ ਸਪੁੱਤਰ ਜੋਗਿੰਦਰ ਸਿੰਘ ਬਲਾਕ ਲਹਿਰਾਗਾਗਾ ਜ਼ਿਲ੍ਹਾ ਸੰਗਰੂਰ ਦੇ ਪਿੰਡ ਸੰਗਤਪੁਰਾ ਦੇ 45 ਸਾਲਾ ਉਦਮੀ ਕਿਸਾਨ ਨੂੰ ਦਿੱਤਾ ਜਾਵੇਗਾ | ਖ਼ੁਦ ਕਾਸ਼ਤਕਾਰ ਛੋਟੇ ਕਿਸਾਨ ਲਈ ਦਿੱਤਾ ਜਾਣ ਵਾਲਾ ਸੁਰਜੀਤ ਸਿੰਘ ਢਿੱਲੋਂ ਪੁਰਸਕਾਰ ਇਸ ਵਾਰ ਸੰਜੀਵ ਕੁਮਾਰ ਕਾਹਲੋਂ ਪੁੱਤਰ ਰਾਮ ਸਰੂਪ, ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮਹਿਲਾਂਵਾਲੀ ਦੇ ਹਿੱਸੇ ਆਇਆ ਹੈ | ਸਬਜ਼ੀਆਂ ਦੇ ਸਵੈ ਕਾਸ਼ਤਕਾਰ ਕਿਸਾਨਾਂ ਨੂੰ ਦਿੱਤਾ ਜਾਣ ਵਾਲਾ ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਚਾਨਣ ਸਿੰਘ ਸਰਾਂ ਪੁੱਤਰ ਨਿਸ਼ਾਨ ਸਿੰਘ ਜ਼ਿਲ੍ਹਾ ਤਰਨਤਾਰਨ ਨੂੰ ਦਿੱਤਾ ਜਾਵੇਗਾ | ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਅਪੀਲ ਕੀਤੀ ਕਿ ਕਿਸਾਨ ਇਸ ਮੇਲੇ ਵਿਚ ਪਹੁੰਚ ਕੇ ਸੀਮਤ ਸਰੋਤਾਂ ਰਾਹੀਂ ਪਰਿਵਾਰਕ ਆਮਦਨ ਵਧਾਉਣ ਦੇ ਨੁਕਤੇ ਇਹਨਾਂ ਕਿਸਾਨਾਂ ਕੋਲੋਂ ਸਿੱਖਣ ਅਤੇ ਪਰਿਵਾਰਾਂ ਸਮੇਤ ਕਿਸਾਨ ਮੇਲੇ ਵਿਚ ਸ਼ਾਮਿਲ ਹੋਣ |

ਪਿਛਲੀ ਖ਼ਬਰ ਵਾਰਡ 94 'ਚ ਸੁਪਰ-ਸਕਸ਼ਨ ਮਸ਼ੀਨਾਂ ਰਾਹੀਂ ਹੋ ਰਹੀ ਸੀਵਰੇਜ ਦੀ ਸਫਾਈ-ਅਮਨ ਬੱਗਾ <br/> ਅਗਲੀ ਖ਼ਬਰ ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ 'ਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।