17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਐਸ.ਪੀ.ਐਸ. ਹਸਪਤਾਲ ਦੇ ਡਾਕਟਰਾਂ ਨੇ ਗੰਭੀਰ ਜ਼ਖਮੀ ਵਿਅਕਤੀ ਦਾ ਸਫਲ ਆਪ੍ਰੇਸ਼ਨ ਕਰਕੇ ਬਚਾਈ ਜਾਨ  <br/>

ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਡਾ. ਤਰਲੋਚਨ ਸਿੰਘ)-ਸਿਹਤ ਸੇਵਾਵਾਂ ਦੇ ਖੇਤਰ ਵਿਚ ਐਸ.ਪੀ.ਐਸ. ਹਸਪਤਾਲ ਵਲੋਂ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ | ਪੰਜ ਦਿਨ ਪਹਿਲਾਂ ਇਕ ਵਿਅਕਤੀ ਐਕਸੀਡੈਂਟ ਦੌਰਾਨ ਕਾਫ਼ੀ ਗੰਭੀਰ ਹਾਲਤ ਵਿਚ ਜ਼ਖਮੀ ਹੋ ਗਿਆ ਸੀ | ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਜਦੋਂ ਇੱਥੇ ਦਾਖਲ ਕਰਵਾਇਆ ਗਿਆ ਤਾਂ ਡਾਕਟਰੀ ਜਾਂਚ ਦੌਰਾਨ ਪਾਇਆ ਗਿਆ ਕਿ ਇਸ ਮਰੀਜ਼ ਦੇ ਏ.ਸੀ.ਐਲ, ਐਮ.ਸੀ.ਐਲ ਅਤੇ ਪੀ.ਸੀ.ਐਲ ਬੁਰੀ ਤਰ੍ਹਾਂ ਟੁੱਟ ਗਏ ਸਨ ਤੇ ਚਿਹਰਾ ਬੁਰੀ ਤਰ੍ਹਾਂ ਖਰਾਬ ਹੋ ਗਿਆ ਸੀ, ਜਿਸ ਨੂੰ ਹਸਪਤਾਲ ਦੇ ਆਰਥੋ ਦੇ ਮਾਹਿਰ ਡਾ. ਚੇਤਨ ਸ਼ਰਮਾ ਅਤੇ ਪਲਾਸਟਿਕ ਸਰਜਰੀ ਦੇ ਮਾਹਿਰ ਡਾ. ਸੰਦੀਪ ਕੌਰ ਨੇ ਸਫਲ ਆਪ੍ਰੇਸ਼ਨ ਕਰਕੇ ਮਰੀਜ਼ ਨੂੰ ਨਵਾਂ ਜੀਵਨ ਦਾਨ ਦਿੱਤਾ | ਇਸ ਮੌਕੇ ਪਰਿਵਾਰ ਨੇ ਡਾਕਟਰੀ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਹਸਪਤਾਲ ਦੇ ਡਿਪਟੀ ਡਾਇਰੈਕਟਰ ਮੈਡੀਕਲ ਸੇਵਾਵਾਂ ਡਾ. ਸੁਨੀਲ ਕਤਿਆਲ ਨੇ ਦੱਸਿਆ ਕਿ ਸਤਿਗੁਰੂ ਉਦੇ ਸਿੰਘ ਦੀ ਕਿਰਪਾ ਸਦਕਾ ਐਮ.ਡੀ. ਜੈ ਸਿੰਘ ਸੰਧੂ ਦੀ ਅਗਵਾਈ ਹੇਠ ਐਸ.ਪੀ.ਐਸ. ਹਸਪਤਾਲ ਵਿਚ ਹਰੇਕ ਬਿਮਾਰੀ ਦੇ ਇਲਾਜ ਲਈ ਮਾਹਿਰ ਡਾਕਟਰਾਂ ਦੀ ਟੀਮ ਮੌਜੂਦ ਹੈ | ਇਸ ਮੌਕੇ ਮੀਤ ਪ੍ਰਧਾਨ ਤੇਜਦੀਪ ਰੰਧਾਵਾ ਤੇ ਪੀ.ਆਰ.ਓ. ਲਖਵੀਰ ਸਿੰਘ ਬੱਦੋਵਾਲ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 26 ਨੂੰ ਅਗਲੀ ਖ਼ਬਰ ਵਾਰਡ 94 'ਚ ਸੁਪਰ-ਸਕਸ਼ਨ ਮਸ਼ੀਨਾਂ ਰਾਹੀਂ ਹੋ ਰਹੀ ਸੀਵਰੇਜ ਦੀ ਸਫਾਈ-ਅਮਨ ਬੱਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।