ਲੁਧਿਆਣਾ, 20 ਸਤੰਬਰ (ਡਾ. ਤਰਲੋਚਨ ਸਿੰਘ)-ਉੱਤਰੀ ਭਾਰਤ ਦਾ ਪ੍ਰਸਿੱਧ ਐਸ.ਪੀ.ਐਸ. ਹਸਪਤਾਲ, ਸ਼ੇਰਪੁਰ ਚੌਕ ਦੇ ਸੀਨੀਅਰ ਆਰਥੋਪੈਡਿਕ ਸਰਜਨ ਡਾ. ਰਣਜੀਤ ਸਿੰਘ ਵਲੋਂ ਜ਼ੀਰੋ ਤਕਨੀਕ ਰਾਹੀਂ ਹੁਣ ਲੁਧਿਆਣਾ ਨਿਵਾਸੀ 110 ਕਿੱਲੋ ਵਜ਼ਨੀ 65 ਸਾਲਾ ਬਜ਼ੁਰਗ ਮਹਿਲਾ ਸੁਰਿੰਦਰ ਕੌਰ ਦੇ ਐਸ.ਪੀ.ਐਸ. ਹਸਪਤਾਲ ਵਿਖੇ ਜ਼ੀਰੋ ਤਕਨੀਕ ਰਾਹੀਂ ਦੋਵੇਂ ਗੋਡੇ ਬਦਲ ਕੇ ਉਸ ਨੂੰ ਆਮ ਵਾਂਗ ਪੌੜੀਆਂ ਚੜ੍ਹਨ ਅਤੇ ਚੌਂਕੜੀ ਮਾਰ ਕੇ ਬੈਠਣ ਦਾ ਜਾਦੂਮਈ ਕਿ੍ਸ਼ਮਾ ਕੀਤਾ ਹੈ | ਡਾ. ਰਣਜੀਤ ਨੇ ਗੱਲਬਾਤ ਦੌਰਾਨ ਦੱਸਿਆ ਕਿ ਲੁਧਿਆਣਾ ਨਿਵਾਸੀ 65 ਸਾਲਾ ਉਕਤ ਮਹਿਲਾ ਪਿਛਲੇ ਲੰਬੇ ਸਮੇਂ ਤੋਂ ਗੋਡਿਆਂ ਦੇ ਦਰਦ ਤੋਂ ਪੀੜਤ ਸੀ | ਇਸ ਤੋਂ ਇਲਾਵਾ ਉਹ ਪਿਛਲੇ ਲੰਮੇ ਸਮੇਂ ਤੋਂ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਪੀੜਤ ਸੀ | ਡਾ. ਰਣਜੀਤ ਨੇ ਦੱਸਿਆ ਕਿ ਉਕਤ ਮਹਿਲਾ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਉਸ ਮਹਿਲਾ ਦੀ ਜ਼ੀਰੋ ਤਕਨੀਕ ਰਾਹੀਂ ਸਿਰਫ਼ 20 ਮਿੰਟ 'ਚ ਹੀ ਸਰਜਰੀ ਕਰਕੇ ਉਸਦੇ ਦੋਵੇਂ ਗੋਡੇ ਸਫਲਤਾ ਪੂਰਵਕ ਬਦਲ ਦਿੱਤੇ ਗਏ | ਹੁਣ ਉਹ ਮਹਿਲਾ ਆਮ ਵਾਂਗ ਤੁਰ ਫਿਰ ਸਕਦੀ ਹੈ, ਪੌੜੀਆਂ ਚੜ ਸਕਦੀ ਹੈ ਅਤੇ ਚੌਂਕੜੀ ਮਾਰ ਕੇ ਬੈਠ ਵੀ ਸਕਦੀ ਹੈ | ਜ਼ੀਰੋ ਤਕਨੀਕ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਨੇ ਦੱਸਿਆ ਕਿ ਆਧੁਨਿਕ ਆਰਟੀਫਿਸ਼ੀਅਲ ਇੰਟੈਲੀਜੈਂਸ ਨਾਲ ਲੈਸ ਜ਼ੀਰੋ ਤਕਨੀਕ ਨਾਲ ਉਹ ਹੁਣ ਤੱਕ ਹਜ਼ਾਰਾਂ ਸਫਲਤਾ ਪੂਰਵਕ ਸਰਜਰੀਆਂ ਕਰਕੇ ਰੋਬੋਟਿਕ ਸਰਜਰੀ ਨੂੰ ਵੀ ਪਿੱਛੇ ਛੱਡ ਚੁੱਕੇ ਹਨ |