17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ-ਅਕਾਲੀ ਆਗੂ <br/>

ਅਜੀਤ ਡੈਸਕ 21-09-2025
ਆਲਮਗੀਰ, 20 ਸਤੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਐਨ.ਆਰ.ਆਈ. ਅਤੇ ਪੁਰਾਣੇ ਟਕਸਾਲੀ ਆਗੂ ਮਲਕੀਤ ਸਿੰਘ ਰਾਣਾ ਜਸਪਾਲ ਬਾਂਗਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕੀਤੀ ਜਾ ਰਹੀ ਸੇਵਾ ਬਾਰੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ | ਇਸ ਮੌਕੇ ਐਡਵੋਕੇਟ ਹਰਨਾਮਪੁਰਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵਲੋਂ ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ, ਜਿਸ ਤਹਿਤ ਰਾਸ਼ਨ, ਦਵਾਈਆਂ ਅਤੇ ਪਸ਼ੂਆਂ ਲਈ ਚਾਰੇ ਆਦਿ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ | ਇਸ ਮੌਕੇ ਐਨ.ਆਰ.ਆਈ. ਰਾਣਾ ਜਸਪਾਲ ਬਾਂਗਰ ਨੇ ਐਡਵੋਕੇਟ ਹਰਨਾਮਪੁਰਾ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਜੋ ਵੀ ਸੇਵਾ ਲਗਾਏਗੀ, ਮੈਂ ਉਸ 'ਤੇ ਡਟ ਕੇ ਪਹਿਰਾ ਦੇਵਾਂਗਾ ਅਤੇ ਆਪਣੇ ਵਲੋਂ ਹਰ ਸੰਭਵ ਸਹਾਇਤਾ ਦੇਵਾਂਗਾ | ਉਨ੍ਹਾਂ ਨੇ ਹਲਕਾ ਇੰਚਾਰਜ ਪ੍ਰੇਮ ਸਿੰਘ ਹਰਨਾਮਪੁਰਾ ਨਾਲ ਗਿੱਲ ਹਲਕੇ ਅੰਦਰ ਪਾਰਟੀ ਦੇ ਵਿਸਥਾਰ ਅਤੇ ਪ੍ਰਚਾਰ ਸਬੰਧੀ ਵਿਚਾਰਾਂ ਕੀਤੀਆਂ | ਇਸ ਮੌਕੇ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨਾਲ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ ਵੀ ਮੌਜੂਦ ਸਨ |

ਪਿਛਲੀ ਖ਼ਬਰ ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਵਲੋਂ ਅੱਖਾਂ ਦਾ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਵੇ- ਦੀਪਕ ਹੰਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।